‘ਪੰਜਾਬ ਬਚਾਓ ਰੈਲੀ’ ਦੇ ਇਕੱਠ ਨੂੰ ਵੇਖ ਵਿਰੋਧੀਆਂ ਦੀ ਨੀਂਦ ਉੱਡੀ
ਸ਼ੋ੍ਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਦੇ ਇਕੱਠ ਨੂੰ ਵੇਖ ਵਿਰੋਧੀਆਂ ਦੀ ਨੀਂਦ ਉੱਡੀ : ਸੰਤਰਾਮ ਗੁੱਲੂ
Publish Date: Tue, 07 Apr 2026 05:35 PM (IST)
Updated Date: Tue, 07 Apr 2026 05:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨੀਂ ਸ੍ਰੋ੍ਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਕੀਤੀ ਗਈ ‘ਪੰਜਾਬ ਬਚਾਓ ਰੈਲੀ’ ’ਚ ਵਿਸ਼ਾਲ ਇਕੱਠ ਨੇ ਵਿਰੋਧੀਆਂ ਦੀ ਨੀਂਦ ਉੱਡਾ ਕੇ ਰੱਖ ਦਿੱਤੀ ਹੈ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਬਰੀਵਾਲਾ ਤੋਂ ਸ਼ੋ੍ਮਣੀ ਅਕਾਲੀ ਦਲ ਦੇ ਯੂਥ ਆਗੂ ਸੰਤਰਾਮ ਗੁੱਲੂ ਨੇ ਕਰਦਿਆਂ ਕਿਹਾ ਕਿ ਲੋਕ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੇਹੱਦ ਤੰਗ ਆ ਚੁੱਕੇ ਹਨ ਤੇ ਹੁਣ ਮੁੜ ਤੋਂ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਅਤੇ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਵਜੋਂ ਵੇਖਣ ਲਈ ਉਤਵਾਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜਿਨ੍ਹਾਂ ਵੀ ਵਿਕਾਸ ਹੋਇਆ ਹੈ ਉਹ ਸਿਰਫ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਜਦਕਿ ਕਾਂਗਰਸ ਤੇ ਹੋਰ ਦਿੱਲੀ ਵਾਲੀਆਂ ਪਾਰਟੀਆਂ ਨੇ ਪੰਜਾਬ ਨੂੰ ਸਿਰਫ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਕੋ ਇਕ ਖੇਤਰੀ ਪਾਰਟੀ ਸ਼ੋ੍ਮਣੀ ਅਕਾਲੀ ਦਲ ਪੰਜਾਬ ਦਾ ਭਲਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਉਣੀਆਂ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਆਮ ਆਦਮੀ ਪਾਰਟੀ ਦਾ ਤੀਲਾ ਤੀਲਾ ਖਿਲਾਰ ਦੇਣਗੇ।