ਸਰਕਾਰਾਂ ਨਵੇਂ ਕਾਨੂੰਨ ਰਾਹੀਂ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਮਾਰ ਰਹੀਆਂ ਹੱਕ
ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਨਵੇਂ ਕਾਨੂੰਨ ਲਿਆ ਕੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਮਾਰੇ ਜਾ ਰਹੇ ਹਨ ਹੱਕ
Publish Date: Sun, 15 Mar 2026 05:34 PM (IST)
Updated Date: Sun, 15 Mar 2026 05:37 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਧਿਗਾਣਾ ਵਿਖੇ ਜਥਾ ਮਾਰਚ ’ਚ ਸ਼ਾਮਲ ਹੋਣ ਲਈ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ ਕਾਮਰੇਡ ਤਰਸੇਮ ਲਾਲ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਦੀ ਦੇਖ ਰੇਖ ’ਚ ਹੋਈ। ਇਸ ਮੌਕੇ ਆਗੂਆਂ ਦੇ ਦੱਸਿਆ ਕਿ ਸੀਪੀਆਈ ਐਮ ਵੱਲੋਂ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ 11 ਮਾਰਚ ਤੋਂ 20 ਮਾਰਚ ਤੱਕ ਇਕ ਜਥਾ ਮਾਰਚ ਕੱਢਿਆ ਜਾ ਰਿਹਾ ਹੈ ਜੋ ਪਿੰਡ ਸੁਰਸਿੰਘ ਵਾਲਾ ਤੋਂ ਚਲ ਕੇ 20 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇਗਾ। ਇਹ ਜਥਾ 18 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗਾ। ਇਸ ਜਥੇ ਦੇ ਸਵਾਗਤ ਅਤੇ ਆਗੂਆਂ ਦੇ ਵਿਚਾਰ ਸੁਣਨ ਲਈ ਲੋਕਾਂ ’ਚ ਭਾਰੀ ਉਤਸ਼ਾਹ ਹੈ। ਇਹ ਜਥਾ ਮਾਰਚ ਜੋ ਪੰਜਾਬ ਦੇ ਵੱਖ ਸ਼ਹਿਰਾਂ ’ਚ ਹੁੰਦਾ ਹੋਇਆ 18 ਮਾਰਚ ਨੂੰ ਸਵੇਰੇ 10 ਵਜੇ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਵੇਂ ਕਾਨੂੰਨ ਲਿਆ ਕੇ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੇ ਹੱਕ ਮਾਰੇ ਜਾ ਰਹੇ ਹਨ। ਇਸ ਲਈ ਸੀਪੀਆਈ ਐਮ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਦੀ ਪਹਿਲ ਕੀਤੀ ਜਾ ਰਹੀ ਹੈ। ਉਨ੍ਹਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਉਹ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਇਸ ’ਚ ਸ਼ਾਮਲ ਹੋਣ। ਇਸ ਮੌਕੇ ਮੱਖਣ ਸਿੰਘ, ਦਾਰਾ ਸਿੰਘ, ਰਤਨ ਸਿੰਘ, ਸੁਖਦੇਵ ਸਿੰਘ, ਜੀਤ ਸਿੰਘ, ਕਰਨੈਲ ਸਿੰਘ, ਬਾਜ ਸਿੰਘ, ਹਰਜੀਤ ਕੌਰ, ਨਿੰਦਰ ਕੌਰ, ਬਲਵੀਰ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ, ਅਮਰੀਕ ਕੌਰ ਹਾਜ਼ਰ ਸਨ।