ਨਗਰ ਕੀਰਤਨ ਦੌਰਾਨ ਸੇਵਾ ਨਿਭਾਉਣ ਵਾਲੇ ਸੇਵਾਦਾਰ ਸਨਮਾਨੇ
ਨਗਰ ਕੀਰਤਨ ਦੌਰਾਨ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਕੀਤਾ ਸਨਮਾਨਿਤ
Publish Date: Sun, 04 Jan 2026 03:58 PM (IST)
Updated Date: Sun, 04 Jan 2026 03:59 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਮਦ ਦੀ ਖੁਸ਼ੀ ’ਚ ਸ਼ਹਿਰ ਵਾਸੀਆਂ ਵੱਲੋਂ ਸੰਗਤਾਂ ਲਈ ਜਗ੍ਹਾ ਜਗ੍ਹਾ ਲੰਗਰ ਅਤੇ ਸਵਾਗਤੀ ਗੇਟ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ’ਚ ਸਸ਼ੋਭਿਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਗਤਾਂ ਨਤਮਸਤਕ ਹੋਈਆਂ ਅਤੇ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਈਆਂ ਸੰਗਤਾਂ ਸਤਿਨਾਮ ਵਹਿਗੁਰੂ ਦਾ ਜਾਪ ਕਰਦੀਆਂ ਪਿੱਛੇ-ਪਿੱਛੇ ਜਾ ਰਹੀਆਂ ਸਨ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਸੇਵਾਦਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਜਿਟਲ ਆਈਲੈਟਸ ਤੇ ਆਨਲਾਈਨ ਕੋਰਸ ਸੈਂਟਰ ਦੇ ਐਮਡੀ ਮੁਕੇਸ਼ ਗੋਇਲ, ਰੰਮੀ ਗੋਇਲ ਨੂੰ ਵੀ ਸਨਮਾਨਿਤ ਕੀਤਾ, ਉਨਾਂ ਨਾਲ ਲਵਪ੍ਰੀਤ ਕੌਰ, ਸਪਨਾ, ਰਮਨਦੀਪ ਕੌਰ, ਮਨਪ੍ਰੀਤ ਕੌਰ, ਸਰਬਜੀਤ ਕੌਰ, ਸੁਖਮਨ ਕੌਰ, ਸ਼ਰਨ ਆਦਿ ਹਾਜ਼ਰ ਸਨ। ਇਸ ਮੌਕੇ ਪੰਜਾਬ ਹੋਮਿਓਪੈਥੀ ਕੌਂਸਲ ਦੇ ਸਾਬਕਾ ਚੇਅਰਮੈਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 05 ਜਨਵਰੀ ਦਿਨ ਸੋਮਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ 9 ਵਜੇ ਤੋਂ 11:30 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ ਅਤੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।