ਮੌਸਮ ਬਦਲਿਆ, ਕਿਸਾਨਾਂ ਦੇ ਸਾਹ ਸੂਤੇ
ਮੌਸਮ ਬਦਲਿਆ, ਕਿਸਾਨਾਂ ਦੇ ਸਾਹ ਸੂਤੇ
Publish Date: Sun, 15 Mar 2026 03:45 PM (IST)
Updated Date: Sun, 15 Mar 2026 03:48 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਇਲਾਕੇ ’ਚ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਆਸਮਾਨ ’ਚ ਛਾਏ ਬੱਦਲਾਂ ਅਤੇ ਹਲਕੀ ਬਾਰਿਸ਼ ਨਾਲ ਕਿਸਾਨਾਂ ਦੇ ਸਾਹ ਸੂਤੇ ਪਏ ਹਨ ਕਿਉਂਕਿ ਇਸ ਸਮੇਂ ਕਣਕ ਦੀ ਫਸਲ ਪੱਕਣ ਕਿਨਾਰੇ ਹੈ। ਜੇ ਮੀਂਹ ਜਿਆਦਾ ਆਉਂਦਾ ਹੈ ਜਾਂ ਫਿਰ ਤੇਜ਼ ਹਵਾ ਆਉਂਦੀ ਹੈ ਤਾਂ ਕਣਕ ਦੀ ਖੜੀ ਫਸਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵੇਲੇ ਕਣਕ ਦੀ ਫਸਲ ਬਿਲਕੁਲ ਤਿਆਰ ਹੋਣ ਵਾਲੀ ਹੈ ਅਤੇ ਜੇਕਰ ਜਿਆਦਾ ਬਾਰਿਸ਼ ਹੋ ਜਾਂਦੀ ਹੈ ਤਾਂ ਦਾਣਾ ਕਾਲਾ ਪੈ ਸਕਦਾ ਹੈ ਅਤੇ ਤੇਜ ਹਨੇਰੀ ਆਉਣ ਕਾਰਨ ਫਸਲ ਡਿੱਗ ਸਕਦੀ ਹੈ, ਜਿਸ ਨਾਲ ਉਪਜ ’ਤੇ ਅਸਰ ਪੈਣ ਦਾ ਖ਼ਤਰਾ ਬਣ ਸਕਦਾ ਹੈ। ਇਸ ਅਚਾਨਕ ਹੋਈ ਮੌਸਮੀ ਤਬਦੀਲੀ ਨੇ ਕਿਸਾਨਾਂ ਨੂੰ ਚਿੰਤਾ ’ਚ ਪਾ ਦਿੱਤਾ ਹੈ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਏਸੀਈਓ ਜਗਮੋਹਣ ਸਿੰਘ ਦਾ ਕਹਿਣਾ ਹੈ ਕਿ ਜੇ ਹਲਕੀ ਬਾਰਿਸ਼ ਰਹਿੰਦੀ ਹੈ ਤਾਂ ਵੱਡਾ ਨੁਕਸਾਨ ਨਹੀਂ ਹੋਵੇਗਾ, ਪਰ ਤੇਜ਼ ਮੀਂਹ ਜਾਂ ਹਨੇਰੀ ਆਉਣ ਨਾਲ ਕਣਕ ਦੀ ਫਸਲ ਦੇ ਨਾਲ ਨਾਲ ਸਰੋਂ ਦੀ ਫਸਲ ਨੂੰ ਵੀ ਨੁਕਸਾਨ ਪੁੱਜ ਸਕਦਾ ਹੈ।