ਮਾਨਵਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ : ਡੀਸੀ ਮਾਨਵਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ: ਡਿਪਟੀ ਕਮਿਸ਼ਨਰ
Publish Date: Wed, 04 Nov 2026 06:08 PM (IST)
Updated Date: Wed, 04 Nov 2026 06:11 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮਾਨਵਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ। ਇਨ੍ਹਾਂ ਗੱਲਾਂ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਨਵਤਾ ਫਾਉਂਡੇਸ਼ਨ ਵੱਲੋਂ ਸਥਾਪਤ ਕੀਤੇ ਗਏ ਮਾਨਵਤਾ ਸੇਵਾ ਆਸ਼ਰਮ ਦੇ ਉਦਘਾਟਨ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਇਸ ਉਦਘਾਟਨੀ ਸਮਾਰੋਹ ਮੌਕੇ ਮਾਨਵਤਾ ਫਾਉਂਡੇਸ਼ਨ ਸੰਸਥਾ ਦੀ ਇਸ ਨੇਕ ਅਤੇ ਪੁੰਨ ਦੇ ਕੰਮ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਸੰਸਥਾ ਦੇ ਸਾਰੇ ਟੀਮ ਮੈਂਬਰਜ਼ ਵਧਾਈ ਦੇ ਪਾਤਰ ਹਨ ਜੋ ਰਲ-ਮਿਲ ਕੇ ਇਸ ਆਸ਼ਰਮ ਵਿੱਚ ਰਹਿ ਰਹੇ ਬੇਸਹਾਰਾ ਵਿਅਕਤੀਆਂ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਰਹਿਣ ਲਈ ਇਸ ਆਸ਼ਰਮ ਵਿੱਚ ਚੰਗੇ ਮਾਹੌਲ ਵਾਲਾ ਵਾਤਾਵਰਣ ਪ੍ਰਦਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਭਲਾਈ ਵਾਲੇ ਕੰਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਐਨ.ਜੀ.ਓਜ਼. ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸੰਸਥਾ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ 25 ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਹੋਮ ਕੇਅਰ ਕੋਰਸ ਦੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਸ਼ਰਮ ਵਿੱਚ ਰਹਿ ਰਹੀਆਂ ਔਰਤਾਂ ਨੂੰ ਫ਼ਲ ਵੰਡ ਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ। ਇਸ ਮੌਕੇ ਮਾਨਵਤਾ ਸੰਸਥਾ ਫਾਉਂਡੇਸ਼ਨ ਸੰਸਥਾ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਬਣਾਏ ਗਏ ਇਸ ਆਸ਼ਰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸਖ਼ਸ਼ੀਅਤਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਆਸ਼ਰਮ ਵਿੱਚ 15 ਬੇਸਹਾਰਾ ਔਰਤਾਂ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਸੰਸਥਾ ਵੱਲੋਂ 500 ਦੇ ਕਰੀਬ ਲੜਕੀਆਂ ਨੂੰ ਕੱਪੜਿਆਂ ਦੀ ਸਿਲਾਈ, ਕਢਾਈ ਦਾ ਕੋਰਸ ਕਰਵਾ ਕੇ ਆਤਮ ਨਿਰਭਰ ਬਣਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਨੂੰ ਹੋਮ ਦਾ ਕੋਰਸ ਕਰਵਾ ਕੇ ਆਤਮ ਨਿਰਭਰ ਬਣਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ, ਸੰਜੀਵ ਖੇੜਾ, ਜਸਪਾਲ ਸਿੰਘ, ਬੂਟਾ ਰਾਮ ਕਮਰਾ ਤੋਂ ਇਲਾਵਾ ਸੰਸਥਾ ਦਾ ਨੁਮਾਂਇੰਦੇ ਅਤੇ ਸ਼ਹਿਰਵਾਸੀ ਆਦਿ ਹਾਜ਼ਰ ਸਨ।