ਚੋਰਾਂ ਨੇ ਫਰਨੀਚਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
ਚੋਰਾਂ ਨੇ ਫਰਨੀਚਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਮਾਨ ਚੋਰੀ
Publish Date: Tue, 03 Feb 2026 05:23 PM (IST)
Updated Date: Tue, 03 Feb 2026 05:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ’ਚ ਬੀਤੀ ਰਾਤ ਚੋਰਾਂ ਵੱਲੋਂ ਇੱਕ ਫਰਨੀਚਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਲਾ ਜੀ ਫਰਨੀਚਰ ਹਾਊਸ ਦੇ ਸੰਚਾਲਕ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਚੋਰ ਉਨ੍ਹਾਂ ਦੀ ਛੱਤ ਉਪਰ ਲੱਗਿਆ ਲੋਹੇ ਦਾ ਜਾਲ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ ਤੇ ਦੁਕਾਨ ’ਚ ਲੱਗੀ ਐਲਈਡੀ, ਬਾਥਰੂਮ ਵਿਚੋਂ ਟੂਟੀਆਂ, ਪੱਖਾਂ ਤੇ ਰਸੋਈ ’ਚ ਪਿਆ ਘਰੇਲੂ ਵਰਤੋਂ ਵਾਲਾ ਸਮਾਨ ਚੋਰੀ ਕਰਕੇ ਲੈ ਗਏ। ਕ੍ਰਿਸ਼ਨ ਲਾਲ ਨੇ ਦੱਸਿਆ ਕਿ ਇਸ ਘਟਨਾ ’ਚ ਉਸਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ। ਇਸ ਘਟਨਾ ਸਬੰਧੀ ਕ੍ਰਿਸ਼ਨ ਨੇ ਪੁਲਿਸ ਨੂੰ ਸੂਚਿਤ ਕਰਦਿਆਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਚੋਰਾਂ ਦਾ ਪਤਾ ਲਗਾਇਆ ਜਾਵੇ ਤੇ ਉਸਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ।