ਪੰਜਾਬ ਪ੍ਰਤੀ ਦਰਦ ਰੱਖਣ ਵਾਲੇ ਅਕਾਲੀ ਦਲ ਨਾਲ ਖੜ੍ਹਨ : ਸੁਖਬੀਰ ਬਾਦਲ
ਪੰਜਾਬ ਪ੍ਰਤੀ ਦਰਦ ਰੱਖਣ ਵਾਲੇ ਅਕਾਲੀ ਦਲ ਨਾਲ ਖੜ੍ਹਨ : ਸੁਖਬੀਰ ਬਾਦਲ
Publish Date: Wed, 08 Apr 2026 03:33 PM (IST)
Updated Date: Wed, 08 Apr 2026 03:35 PM (IST)
ਚੇਤਨ ਭੂਰਾ, ਪੰਜਾਬੀ ਜਾਗਰਣ ਲੰਬੀ : ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਹੇ ਅਤੇ ਸਵਰਗਵਾਸੀ ਸਰਦਾਰ ਤੋਤਾ ਸਿੰਘ ਸਾਬਕਾ ਮੰਤਰੀ ਪੰਜਾਬ ਤੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਪੁਨਰ ਸਰਜੀਤ ਨੂੰ ਛੱਡਦੇ ਹੋਏ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਸਥਿਤੀਆਂ ਕੁਝ ਅਜਿਹੀਆਂ ਸਨ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਥੋੜੇ ਸਮੇਂ ਲਈ ਪਾਸੇ ਰਹਿਣਾ ਪਿਆ ਪਰ ਉਹ ਅੱਜ ਆਪਣੀ ਮਾਂ ਪਾਰਟੀ ’ਚ ਸ਼ਾਮਿਲ ਹੋ ਕੇ ਬੜੀ ਖੁਸ਼ੀ ਪ੍ਰਗਟ ਕਰ ਰਹੇ ਹਨ ਤੇ ਉਨ੍ਹਾਂ ਅਹਿਦ ਵੀ ਕੀਤਾ ਕਿ ਉਹ ਪੰਜਾਬ ਦੇ ਭਲੇ ਲਈ ਪੂਰੇ ਤਕੜੇ ਹੋ ਕੇ ਸ਼ੋ੍ਮਣੀ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕਰਨਗੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਚੰਗੇ ਭਵਿੱਖ ਲਈ ਕੰਮ ਕੀਤਾ ਹੈ ਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਸੀਨੀਅਰ ਅਕਾਲੀ ਆਗੂ ਬਲਜਿੰਦਰ ਸਿੰਘ ਮੱਖਣ ਦੇ ਅਕਾਲੀ ਦਲ ’ਚ ਸ਼ਾਮਿਲ ਹੋਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਜਰੂਰੀ ਹੈ ਕਿ ਪੰਜਾਬ ਦੇ ਹਿੱਤਾਂ ਲਈ ਪੰਜਾਬ ਦੇ ਸਮੁੱਚੇ ਵਿਕਾਸ ਲਈ ਸ਼ੋ੍ਮਣੀ ਅਕਾਲੀ ਦਲ ਛੱਡ ਕੇ ਗਏ ਜਾਂ ਹੋਰ ਵੀ ਪਾਰਟੀਆਂ ਵਿੱਚ ਜੋ ਵੀ ਪੰਜਾਬ ਪ੍ਰਤੀ ਦਰਦ ਰੱਖਦੇ ਨੇ ਉਹ ਮਾਂ ਪਾਰਟੀ ਖੇਤਰੀ ਪਾਰਟੀ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਤਾਂ ਜੋ ਪੰਜਾਬ ਨੂੰ ਮਜ਼ਬੂਤ ਕੀਤਾ ਜਾ ਸਕੇ।