- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਲੋਟ ’ਚ ਦੁੱਧ ਅਤੇ ਨਮਕੀਨ ਦੇ ਤਿੰਨ ਸੈਂਪਲ ਲਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਲੋਕਾਂ ਨੂੰ ਸ਼ੁੱਧ ਅਤੇ ਸਾਫ਼-ਸੁਥਰੀਆਂ ਖਾਣ-ਪੀਣ ਵਾਲੀਆਂ ਵਸਤੂਆਂ ਮਿਲ ਸਕਣ, ਇਸ ਦੇ ਲਈ ਫੂਡ ਸੇਫ਼ਟੀ ਵਿਭਾਗ ਨੇ ਕਮਰ ਕੱਸ ਲਈ ਹੈ। ਵਿਭਾਗ ਨੇ ਮਲੋਟ ਸ਼ਹਿਰ ’ਚ ਛਾਪੇਮਾਰੀ ਕਰਕੇ ਖਾਣ-ਪੀਣ ਦੀਆਂ ਵਸਤੂਆਂ ਦੇ ਤਿੰਨ ਸੈਂਪਲ ਭਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਸ਼ਹਿਰ ’ਚ ਵੱਖ-ਵੱਖ ਥਾਵਾਂ ਤੋਂ ਦੁੱਧ ਦੇ ਦੋ ਸੈਂਪਲ ਅਤੇ ਭੁਜੀਆ ਨਮਕੀਨ ਦਾ ਇੱਕ ਸੈਂਪਲ ਲਿਆ ਹੈ। ਇਨ੍ਹਾਂ ਸਾਰੇ ਨਮੂਨਿਆਂ ਨੂੰ ਸੀਲ ਕਰਕੇ ਗੁਣਵੱਤਾ ਅਤੇ ਸ਼ੁੱਧਤਾ ਦੀ ਜਾਂਚ ਲਈ ਸਰਕਾਰੀ ਲੈਬਾਰਟਰੀ ’ਚ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਫੂਡ ਸੇਫ਼ਟੀ ਅਫ਼ਸਰ ਗਗਨਦੀਪ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਖਾਧ ਪਦਾਰਥਾਂ ਦੇ ਸੈਂਪਲ ਲਏ ਜਾਂਦੇ ਰਹੇ ਹਨ। ਹੁਣ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਵਿਸ਼ੇਸ਼ ਤੌਰ