ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਕਰਵਾਇਆ ਜਾਣੂੰ
ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਕਰਵਾਇਆ ਜਾਣੂੰ
Publish Date: Thu, 16 Apr 2026 04:26 PM (IST)
Updated Date: Fri, 17 Apr 2026 04:03 AM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ
ਗਿੱਦੜਬਾਹਾ : ਦਸਮੇਸ਼ ਇੰਟਰਨੈਸ਼ਨ ਪਬਲਿਕ ਸਕੂਲ ਥੇਹੜੀ ਵਿਖੇ ਵਿਸਾਖੀ ਦਾ ਤਿਉਹਾਰ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਤੇ ਪ੍ਰਿੰਸੀਪਲ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਸ਼ਰਮਾ ਨੇ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 1699 ਦੀ ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਇਸ ਦੇ ਨਾਲ ਹੀ ਇਹ ਤਿਉਹਾਰ ਪੰਜਾਬ ਦੀ ਕਿਸਾਨੀ ਤੇ ਨਵੀਂ ਫਸਲ ਦੀ ਆਮਦ ਨਾਲ ਵੀ ਜੁੜਿਆ ਹੋਇਆ ਹੈ। ਸਮਾਗਮ ਦੌਰਾਨ ਸਕੂਲ ਦੇ ਨੰਨ੍ਹੇ-ਮੁੰਨੇ ਬੱਚੇ ਪੰਜਾਬੀ ਪਹਿਰਾਵੇ ’ਚ ਸਜ ਕੇ ਪਹੁੰਚੇ ਹੋਏ ਸਨ। ਬੱਚਿਆਂ ਨੇ ਕਵਿਤਾਵਾਂ, ਭਾਸ਼ਨਾਂ ਤੇ ਗਿੱਧਾ-ਭੰਗੜਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਬੋਲੀਆਂ ਤੇ ਲੋਕ ਗੀਤਾਂ ਰਾਹੀਂ ਖੂਬ ਰੰਗ ਬੰਨਿਆ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਤੇ ਸਭ ਨੂੰ ਵਿਸਾਖੀ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।