ਜਤਿੰਦਰ ਭੰਵਰਾ\ਸੁਖਦੀਪ ਗਿੱਲ, ਸ੍ਰੀ ਮੁਕਤਸਰ ਸਾਹਿਬ : 'ਪੰਜਾਬੀ ਜਾਗਰਣ' ਵੱਲੋਂ ਸੜਕ ਸੁਰੱਖਿਆ ਨੂੰ ਲੈ ਕੇ ਚਲਾਈ ਜਾ ਰਹੀ ਮਹਾਂ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਦੇ ਪੰਜ ਸਕੂਲਾਂ 'ਚ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ ਗਿਆ। ਇਸ ਦੌਰਾਨ ਸਕੂਲਾਂ ਦੇ ਪਿੰ੍ਸੀਪਲ, ਮੁੱਖ ਅਧਿਆਪਕ ਤੇ ਹੋਰਨਾਂ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂੰ ਕਰਵਾਉਂਦਿਆਂ ਨਿਯਮਾਂ ਦਾ ਪਾਲਣ ਕਰਨ ਲਈ ਪੇ੍ਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਸੜਕੀ ਹਾਦਸਿਆਂ ਤੋਂ ਬਚਾਅ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਖੱਬੇ ਹੱਥ ਚੱਲੋ, ਤੇਜ ਰਫਤਾਰ ਵਾਹਨ ਨਾ ਚਲਾਓ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਾਓ ਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋ ਕਰੋ ਤਾਂ ਜੋ ਸੜਕੀ ਹਾਦਸਿਆਂ ਤੋਂ ਬਚਿਆ ਜਾ ਸਕੇ। ਡਰਾਇਵਿੰਗ ਕਰਦੇ ਸਮੇਂ ਮੋਬਾਈਲ ਨਹੀਂ ਸੁਣਨਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦਾ ਕੋਈ ਵਿਦਿਆਰਥੀ ਵਾਹਨ ਨਾ ਚਲਾਵੇ। ਵਾਹਨ ਚਲਾਉਣ ਤੋਂ ਪਹਿਲਾਂ ਪੂਰੀ ਟ੍ਨਿੰਗ ਲਈ ਜਾਵੇ। ਸੜਕ ਦੇ ਵਾਹਨ ਚਲਾਉਂਦੇ ਸਮੇਂ ਲਾਇਸੰਸ ਹੋਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਸਕੂਲਾਂ 'ਚ 2000 ਤੋਂ ਵੱਧ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣੂੰ ਕਰਵਾਇਆ ਗਿਆ ਤੇ ਉਨ੍ਹਾਂ ਦੀ ਪਾਲਣਾ ਕਰਨ ਲਈ ਪੇ੍ਰਿਤ ਕੀਤਾ। ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਸਮਾਜਿਕ ਵਿਗਿਆਨ ਦੇ ਅਧਿਆਪਕ ਸਰਬਜੀਤ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਵਿਖੇ ਪਿੰ੍ਸੀਪਲ ਪਰਸਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਸਰ ਮੁੰਡੇ ਵਿਖੇ ਸਮਾਜਿਕ ਵਿਗਿਆਨ ਦੇ ਅਧਿਆਪਕ ਬੂਟਾ ਸਿੰਘ ਵਾਕਫ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਟੀਵਾਲਾ ਵਿਖੇ ਪਿੰ੍ਸੀਪਲ ਮਧੂਬਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੜੇਵਾਨ ਵਿਖੇ ਪਿੰ੍ਸੀਪਲ ਪੰਕਜ ਗਰੋਵਰ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ।