ਮਲੋਟ-ਮੁਕਤਸਰ ਰੋਡ ’ਤੇ ਕਹਿਰ: ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਦੀ ਮੌਤ
ਜਦੋਂ ਇਹ ਆਪਣੇ ਮੋਟਰਸਾਈਕਲ ਦੁਆਰਾ ਪਿੰਡ ਮਲੋਟ ਕੋਲ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਕਿਸੇ ਵਾਹਨ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਵਿੱਕੀ ਸਿੰਘ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਗੁਰਜੰਟ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ।
Publish Date: Sat, 14 Mar 2026 02:25 PM (IST)
Updated Date: Sat, 14 Mar 2026 02:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ :ਪਿੰਡ ਮਲੋਟ ਨੇੜੇ ਮਲੋਟ-ਮੁਕਤਸਰ ਰੋਡ ’ਤੇ ਦੇਰ ਸ਼ਾਮ ਵਾਪਰੇ ਇੱਕ ਦਰਦਨਾਕ ਹਾਦਸੇ ’ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਜਖ਼ਮੀ ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਲਵਪ੍ਰੀਤ ਸਿੰਘ ਪਿੰਡ ਮਹਿਰਜਵਾਲਾ ਨੇ ਦੱਸਿਆ ਕਿ ਉਸਦਾ ਭਰਾ ਵਿੱਕੀ ਸਿੰਘ ਪੁੱਤਰ ਜੋਗਾ ਆਪਣੇ ਸਾਥੀ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਦੇ ਨਾਲ ਭੈਣ ਦੇ ਵਿਆਹ ਦੇ ਕਾਰਡ ਵੰਡਣ ਅਬੋਹਰ ਗਏ ਸਨ। ਜਦੋਂ ਇਹ ਆਪਣੇ ਮੋਟਰਸਾਈਕਲ ਦੁਆਰਾ ਪਿੰਡ ਮਲੋਟ ਕੋਲ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਕਿਸੇ ਵਾਹਨ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਵਿੱਕੀ ਸਿੰਘ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਗੁਰਜੰਟ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ ਗਿਆ।