ਮੁਕਤਸਰ ਸਟੇਸ਼ਨ ’ਤੇ ਦਰਦਨਾਕ ਹਾਦਸਾ, ਪੱਲੇਦਾਰ ਦੀ ਮੌਤ
ਮੁਕਤਸਰ ਸਟੇਸ਼ਨ ’ਤੇ ਦਰਦਨਾਕ ਹਾਦਸਾ, ਪੱਲੇਦਾਰ ਦੀ ਮੌਤ
Publish Date: Tue, 25 Aug 2026 06:49 PM (IST)
Updated Date: Tue, 25 Aug 2026 06:51 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਤੇ ਅੱਜ ਉਸ ਵੇਲੇ ਮਾਤਮ ਦਾ ਮਾਹੌਲ ਛਾ ਗਿਆ, ਜਦੋਂ ਸੁਭਾਸ਼ ਬਸਤੀ ਦਾ ਰਹਿਣ ਵਾਲਾ 55 ਸਾਲਾ ਸੁਭਾਸ਼ ਕੁਮਾਰ ਇੱਕ ਬੇਕਾਬੂ ਟਰੱਕ ਦੀ ਲਪੇਟ ਚ ਆ ਗਿਆ। ਸਾਥੀਆਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਹ ਸਟੇਸ਼ਨ ਤੇ ਪੱਲੇਦਾਰੀ ਦਾ ਕੰਮ ਕਰਦਾ ਸੀ। ਗੁੱਸੇ ਚ ਆਏ ਪਰਿਵਾਰਕ ਮੈਂਬਰਾਂ ਅਤੇ ਸਾਥੀ ਪੱਲੇਦਾਰ ਮਜ਼ਦੂਰਾਂ ਨੇ ਰੇਲਵੇ ਸਟੇਸ਼ਨ ’ਤੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੀੜਤ ਪਰਿਵਾਰ ਲਈ ਉਚਿਤ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਨੇ ਸਟੇਸ਼ਨ ਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ। ਪੁਲਿਸ ਨੇ ਸਥਿਤੀ ਨੂੰ ਸੰਭਾਲਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਕ ਬਣਦੀ ਸਖ਼ਤ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ।