ਗੁਰੂ ਨਾਨਕ ਕਾਲਜ ਵਿਖੇ ਦਸਤਾਰ ਮੁਕਾਬਲੇ ਕਰਵਾਏ
ਗੁਰੂ ਨਾਨਕ ਕਾਲਜ ਵਿਖੇ ਦਸਤਾਰ ਮੁਕਾਬਲੇ ਆਯੋਜਿਤ
Publish Date: Mon, 20 Apr 2026 03:54 PM (IST)
Updated Date: Mon, 20 Apr 2026 03:57 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ’ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀ ਗੁਰਕੀਰਤ ਸਿੰਘ ਬੀ.ਕਾਮ ਭਾਗ ਤੀਜਾ, ਅਰਮਾਨਦੀਪ ਸਿੰਘ, ਬਾਰਵੀਂ ਜਮਾਤ, ਰੋਹਿਤਪ੍ਰੀਤ ਸਿੰਘ ਬੀਏ ਭਾਗ ਤੀਜਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਜਥੇਦਾਰ ਅਵਤਾਰ ਸਿੰਘ ਵਣਵਾਲਾ ਸ. ਗੁਰਪ੍ਰੀਤ ਸਿੰਘ ਝੱਬਰ ਵੱਲੋਂ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਅਤੇ ਦਸਤਾਰ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿੱਖੀ ਰਹਿਤ ਮਰਯਾਦਾ ਤੋਂ ਜਾਣੂੰ ਕਰਵਾਉਣਾ ਹੈ।