- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਰ ਨੂੰ ਪੈਟਰੋਲ ਬੰਬ ਸਿੱਟ ਕੇ ਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੇ ਮਾਮਲੇ ’ਚ 02 ਕਾਬੂ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਇੰਸਪੈਕਟਰ ਰਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮਾਂ ਵੱਲੋਂ ਘਰ ’ਚ ਪੈਟਰੋਲ ਬੰਬ ਸਿੱਟ ਤੇ ਤੇ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੇ ਮਾਮਲੇ ਨੂੰ ਸੁਲਝਾਉਂਦਿਆਂ 4 ਮੁਲਜ਼ਮਾਂ ਨੂੰ ਟ੍ਰੇਸ ਕੀਤਾ ਗਿਆ ਹੈ, ਜਿਨ੍ਹਾਂ ’ਚੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸਾਜਨ ਉਰਫ਼ ਲੰਡੀ ਵਾਸੀ ਗੋਨਿਆਣਾ ਰੋਡ ਗਲੀ ਨੰਬਰ 3 ਸ੍ਰੀ ਮੁਕਤਸਰ ਸਾਹਿਬ ਤੇ ਸੁਖਵਿੰਦਰ ਸਿੰਘ ਉਰਫ਼ ਬਿੱਲਾ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ (PB30J3634) ਵੀ ਬਰਾਮਦ ਕੀਤਾ ਗਿਆ ਹੈ। ਪਵਨ ਕੁਮਾਰ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਨੇ ਪੁਲਿਸ ਨੂੰ ਦੱਸਿਆ ਕਿ 4 ਅਗਸਤ ਰਾਤ ਕਰੀਬ 10:30 ਵਜੇ ਕੁਝ ਵਿਅਕਤੀਆਂ ਵੱਲੋਂ ਉਸਦੇ ਘਰ ਦੇ ਗੇਟ ਅਤੇ ਛੱਤ ’ਤੇ ਪੈਟਰੋਲ ਬੰਬ ਸੁੱਟ ਕੇ ਅਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਗਈ। ਮੁਲਜ਼ਮਾਂ ਤੇ ਸ਼ਿਕਾਇਤਕਰਤਾ ਵਿਚਕਾਰ ਪਹਿਲਾਂ ਤੋਂ ਲੜਾਈ-ਝਗੜਾ/ਰੰਜਿਸ਼ ਚੱਲਦੀ ਆ ਰਹੀ ਸੀ। ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਬਿੱਲਾ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ 02 ਮੁਕੱਦਮੇ ਦਰਜ ਹਨ।