- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਹੇਠ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ-2026 ਪੀਐੱਮ ਸ੍ਰੀ ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ ਬੜੇ ਉਤਸ਼ਾਹ ਅਤੇ ਉਤਸ਼ਾਹਪੂਰਨ ਮਾਹੌਲ ’ਚ ਸ਼ੁਰੂ ਹੋਇਆ। ਇਸ ਮੇਲੇ ਵਿੱਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਬਲਾਕ ਪੱਧਰੀ ਮੇਲੇ ਮਿਡਲ (6th ਤੋਂ 8th) ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਮੇਲੇ ਦੌਰਾਨ ਵਿਦਿਆਰਥੀਆਂ ਵੱਲੋਂ ਗਣਿਤ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਹੋਰ ਵਿਸ਼ਿਆਂ ਨਾਲ ਸਬੰਧਤ ਸੁੰਦਰ ਮਾਡਲ, ਚਾਰਟ, ਕਾਰਜਸ਼ੀਲ ਪ੍ਰੋਜੈਕਟ ਅਤੇ ਵੱਖ-ਵੱਖ ਸਿੱਖਿਆਦਾਇਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਪਹੁੰਚੇ ਮੁੱਖ ਮਹਿਮਾਨ ਸਰਦਾਰ ਹਰਵਿੰਦਰ ਸਿੰਘ ਪ੍ਰਿੰਸੀਪਲ (ਸ.ਸ.ਸ.ਸ. ਸਿਖਵਾਲਾ), ਸ਼੍ਰੀ ਇੰਦਰਜੀਤ ਸਿੰਗਲਾ ਪ੍ਰਿੰਸੀਪਲ (ਸ.ਸ.ਸ.ਸ ਕੰਦੂ ਖੇੜਾ), ਪ੍ਰਜਾਇਡਿੰਗ ਅਫਸਰ ਤੇ ਤੌਰ ਤੇ ਪਹੁੰਚੇ ਬੀਐਨਓ ਓਨਮਦੀਪ ਸਿੰਘ ਪ੍ਰਿੰਸੀਪਲ (ਸ.ਮਾਡਲ.ਸ.ਸ. ਫੁੱਲੂ ਖੇੜਾ) ਅਤੇ ਗੁਰਮੇਲ ਸਿੰਘ ਸਾਗੂ (ਡੀਆਰਸੀ) ਸ੍ਰੀ ਮੁਕਤਸਰ ਸਾਹਿਬ, ਨੋਡਲ ਇੰਚਾਰਜ ਦੇ ਤੌਰ ਤੇ ਬੀਆਰਸੀ ਲੰਬੀ ਰਾਜਿੰਦਰ ਸੇਠੀ ਮੈਥ ਮਾਸਟਰ ਅਤੇ ਅਜੈ ਗਰੋਵਰ ਇੰਗਲਿਸ਼ ਮਾਸਟਰ ਨੇ ਭੂਮਿਕਾ ਨਿਭਾਈ। ਜੱਜ ਸਾਹਿਬਾਨ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਵਿਦਿਆਰਥੀਆਂ ਦੇ ਮਾਡਲਾਂ ਅਤੇ ਪੇਸ਼ਕਾਰੀਆਂ ਦਾ ਮੁਲਾਂਕਣ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਵਿਸ਼ਾ ਮੇਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਤਰਕਸ਼ੀਲਤਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਪ੍ਰਯੋਗਾਤਮਕ ਗਿਆਨ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਗਤੀਵਿਧੀਆਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਨਾਲ ਜੋੜਦੀਆਂ ਹਨ। ਸਕੂਲ ਮੁਖੀ ਸ਼੍ਰੀ ਅਮਨਦੀਪ ਸਿੰਘ, ਸਮੂਹ ਸਟਾਫ਼ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਆਏ ਹੋਏ ਮਹਿਮਾਨਾਂ, ਬਲਾਕ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ, ਜੱਜ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਭ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਇਹ ਦੋ ਰੋਜ਼ਾ ਵਿਸ਼ਾ ਮੇਲਾ 12 ਅਤੇ 13 ਨਵੰਬਰ 2026 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਪਤੀ ਮੌਕੇ ਵੱਖ-ਵੱਖ ਮੁਕਾਬਲਿਆਂ ’ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।