ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਵਿਖੇ ਦੋ ਰੋਜ਼ਾ ਕਾਨਫਰੰਸ ਸ਼ੁਰੂ
ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਸ਼ੁਰੂ
Publish Date: Wed, 25 Feb 2026 05:36 PM (IST)
Updated Date: Wed, 25 Feb 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਵਿਖੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ ਸ਼ੁਰੂ ਹੋ ਗਈ ਹੈ। ਅੱਜ ਦੇ ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਪੰਜਾਬ ਯੂਨੀਵਰਸਿਟੀ ਦੇ ਗਾਨ ਨਾਲ ਲੈਂਪ ਜਗ੍ਹਾ ਕੇ ਕੀਤੀ ਗਈ। ਡਾ. ਪ੍ਰੋ: ਜਸਮਿੰਦਰ ਸਿੰਘ ਢਿਲੋਂ ਵੱਲੋਂ ਸੈਂਟਰ ਦੇ ਡਾਇਰੈਕਟਰ ਪ੍ਰੋ: ਮਨੀਸ਼ ਕੁਮਾਰ ਜਿੰਦਲ ਨਾਲ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਕੁੰਜੀਵਤ ਭਾਸ਼ਣ ਦਿੰਦਿਆਂ ਪ੍ਰੋ. ਐਮਐਸ ਪਾਂਡੇ ਵਿਸ਼ਵ ਹਿੰਦੂ ਯੂਨੀਵਰਸਿਟੀ ਬਨਾਰਸ ਨੇ ਕਿਹਾ ਕਿ ਸਨਾਤਨ ਤੋਂ ਲੈ ਕੇ ਹੁਣ ਤੱਕ ਜੋ ਚੰਗਾ ਲੋਕਾਈ ਨੂੰ ਦੱਸਿਆ ਗਿਆ ਹੈ ਉਸ ’ਤੇ ਅਮਲ ਕਰਨਾ ਚਾਹੀਦਾ ਹੈ। ਅੱਜ ਦੇ ਪ੍ਰਮੁੱਖ ਮਹਿਮਾਨ ਪ੍ਰੋ. ਆਰਸੀ ਸੋਬਤੀ ਸਾਬਕਾ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਵੀ ਮੁਹੱਬਤ ਨੂੰ ਪ੍ਰੇਮ ਨੂੰ ਅਧਿਆਤਮ ਦੱਸਦਿਆਂ ਬਹੁਤ ਹੀ ਖੂਬਸੂਰਤ ਵਿਚਾਰ ਪੇਸ਼ ਕੀਤੇ। ਇਸ ਮੌਕੇ ਮਹਿਮਾਨ ਰਜ਼ਿਸਟਰਾਰ ਪੰਜਾਬ ਯੂਨੀਵਰਸਿਟੀ ਪ੍ਰੋ: ਵੀ.ਪੀ. ਵਰਮਾ ਨੇ ਵੀ ਆਪਣੇ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਆਏ ਹੋਏ ਮਹਿਮਾਨਾਂ ਦਾ ਪ੍ਰੋ: ਰਾਜੇਸ਼ ਕੁਮਾਰ ਮਿਸ਼ਰਾ ਨੇ ਧੰਨਵਾਦ ਕੀਤਾ। ਸਟੇਜ ਦੀ ਸੇਵਾ ਪ੍ਰੋ. ਮੰਜ਼ਿਲ ਅਤੇ ਨੈਨਸ ਰਿਸਰਚ ਸਕਲਰ ਨੇ ਨਿਭਾਈ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ, ਪ੍ਰੋ. ਨਿਮਾ ਜੈਨ, ਪ੍ਰੋ. ਗੁਰਪਾਲ ਸਿੰਘ, ਪ੍ਰੋ. ਗੁਰਜਸਵਿੰਦਰ ਸਿੰਘ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ।