- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਫਰੀਦਕੋਟ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ’ਚ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ, ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਸ਼ਰਾਰਤੀ ਜਾਂ ਅਸਮਾਜਿਕ ਅਨਸਰ ਦੀਆਂ ਗਤੀਵਿਧੀਆਂ ਨੂੰ ਨਾਕਾਮ ਕਰਨ ਦੇ ਉਦੇਸ਼ ਨਾਲ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਫਰੀਦਕੋਟ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ’ਚ ਵਿਸ਼ੇਸ਼ ਚੈਕਿੰਗ ਅਤੇ ਸੁਰੱਖਿਆ ਆਪ੍ਰੇਸ਼ਨ ਚਲਾਇਆ ਗਿਆ। ਇਹ ਪੂਰਾ ਆਪ੍ਰੇਸ਼ਨ ਅਭਿਮੰਨਿਊ ਰਾਣਾ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਖੁਦ ਰਾਤ ਸਮੇਂ ਮੈਦਾਨ ’ਚ ਰਹਿ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਤਿੰਨਾਂ ਜ਼ਿਲ੍ਹਿਆਂ ’ਚ ਲੱਗੇ ਨਾਕਿਆਂ, ਪੁਲਿਸ ਥਾਣਿਆਂ, ਪੀਸੀਆਰ ਮੋਟਰਸਾਈਕਲ ਟੀਮਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐਸਐਸਪੀ ਵੱਲੋਂ ਵੱਖ-ਵੱਖ ਪੁਲਿਸ ਥਾਣਿਆਂ ’ਚ ਪਹੁੰਚ ਕੇ ਰਿਕਾਰਡ ਦੀ ਜਾਂਚ ਕੀਤੀ ਗਈ, ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਰਾਤ ਸਮੇਂ ਗਸ਼ਤ ਕਰ ਰਹੀਆਂ ਟੀਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਇਹ ਵੀ ਯਕੀਨੀ ਬਣਾਇਆ ਕਿ ਹਰ ਥਾਂ ਪੁਲਿਸ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ। ਮੁਹਿੰਮ ਦੌਰਾਨ ਤਿੰਨਾਂ ਜ਼ਿਲ੍ਹਿਆਂ ’ਚ ਵੱਡੀ ਗਿਣਤੀ ’ਚ ਨਾਕਾਬੰਦੀਆਂ ਲਗਾ ਕੇ ਆਉਣ-ਜਾਣ ਵਾਲੇ ਹਰ ਤਰ੍ਹਾਂ ਦੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ, ਸ਼ੱਕੀ ਵਾਹਨਾਂ, ਮੋਡੀਫਾਈਡ ਸਿਲੈਂਸਰ ਲਗਾ ਕੇ ਚਲਾਏ ਜਾ ਰਹੇ ਮੋਟਰਸਾਈਕਲਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ। ਇਸਤੋਂ ਇਲਾਵਾ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਬਾਰਡਰਾਂ ’ਤੇ ਵੀ ਵਿਸ਼ੇਸ਼ ਨਾਕਾਬੰਦੀ ਕਰਕੇ ਹਰ ਵਾਹਨ ਦੀ ਚੈਕਿੰਗ ਕੀਤੀ ਗਈ। ਐਸਐਸਪੀ ਵੱਲੋਂ ਬੱਸ ਅੱਡਿਆਂ ਦਾ ਦੌਰਾ ਕਰਕੇ ਉੱਥੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕਰਵਾਈ ਗਈ। ਵਾਹਨਾਂ ਦੀ ਤਸਦੀਕ ਆਨਲਾਈਨ ਸਿਸਟਮ ਰਾਹੀਂ ਕੀਤੀ ਗਈ ਤਾਂ ਜੋ ਕਿਸੇ ਵੀ ਅਪਰਾਧਿਕ ਗਤੀਵਿਧੀ ਨਾਲ ਜੁੜੇ ਵਾਹਨ ਦੀ ਪਛਾਣ ਕੀਤੀ ਜਾ ਸਕੇ। ਇਸੇ ਤਰ੍ਹਾਂ ਰੇਲਵੇ ਸਟੇਸ਼ਨਾਂ ’ਤੇ ਜੀਆਰਪੀ ਅਤੇ ਹੋਰ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਯਾਤਰੀਆਂ ਦੇ ਸਮਾਨ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਉਨ੍ਹਾਂ ਦੀ ਪਛਾਣ ਦੀ ਤਸਦੀਕ ਕੀਤੀ ਗਈ। ਪੀਏਆਈਐਸ ਐਪ ਰਾਹੀਂ ਵੀ ਕਈ ਵਿਅਕਤੀਆਂ ਦੇ ਰਿਕਾਰਡ ਤੁਰੰਤ ਚੈੱਕ ਕੀਤੇ ਗਏ। ਪੀਸੀਆਰ ਮੋਟਰਸਾਈਕਲ ਟੀਮਾਂ ਵੱਲੋਂ ਤਿੰਨਾਂ ਜ਼ਿਲ੍ਹਿਆਂ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ’ਚ ਲਗਾਤਾਰ ਗਸ਼ਤ ਕੀਤੀ ਗਈ। ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਨੋ-ਮੂਵਮੈਂਟ ਜ਼ੋਨਾਂ ’ਚ ਫਲੈਗ ਮਾਰਚ ਕਰਕੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਇਸ ਵਿਸ਼ੇਸ਼ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ’ਚ ਫਰੀਦਕੋਟ ਰੇਂਜ ਦੇ ਤਿੰਨਾਂ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਦੇ 600 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਵਿਸ਼ੇਸ਼ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਦੌਰਾਨ ਮਨਮੀਤ ਸਿੰਘ ਢਿੱਲੋਂ, ਐਸਪੀ (ਡੀ) ਸ੍ਰੀ ਮੁਕਤਸਰ ਸਾਹਿਬ, ਹਰ ਕਮਲ ਕੌਰ, ਐਸਪੀ (ਐਚ), ਸ੍ਰੀ ਮੁਕਤਸਰ ਸਾਹਿਬ, ਬਚਨ ਸਿੰਘ, ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਜਤਿੰਦਰ ਸਿੰਘ, ਡੀਐਸਪੀ (ਗਿੱਦੜਬਾਹਾ), ਹਰਬੰਸ ਸਿੰਘ, ਡੀਐਸਪੀ (ਲੰਬੀ), ਜਸਪਾਲ ਸਿੰਘ, ਡੀਐਸਪੀ (ਮਲੋਟ), ਇਸਤੋਂ ਇਲਾਵਾ ਮਨਵਿੰਦਰ ਬੀਰ ਸਿੰਘ, ਐਸਪੀ (ਐਚ), ਫਰੀਦਕੋਟ, ਤਰਲੋਚਨ ਸਿੰਘ, ਡੀਐਸਪੀ ਫਰੀਦਕੋਟ, ਜਗਤਾਰ ਸਿੰਘ, ਡੀਐਸਪੀ (ਪੀਬੀਆਈ) ਫਰੀਦਕੋਟ, ਸੁਖਵਿੰਦਰ ਸਿੰਘ, ਡੀਐਸਪੀ ਧਰਮਕੋਟ (ਮੋਗਾ), ਗੁਰਪ੍ਰੀਤ ਸਿੰਘ, ਡੀਐਸਪੀ (ਡੀ), ਮੋਗਾ ਅਤੇ ਮਨਮੋਹਨ ਸਰਨਾ, ਡੀਐਸਪੀ (ਐਚ), ਮੋਗਾ ਦੀ ਅਗਵਾਈ ਅਤੇ ਨਿਗਰਾਨੀ ਹੇਠ ਪੂਰੇ ਫਰੀਦਕੋਟ ਰੇਂਜ ’ਚ ਐਸਐਚਓ ਸਮੇਤ ਕਰੀਬ 600 ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਕਾਇਨਾਤ ਕੀਤੇ ਗਏ ਸਨ। ਨਾਕਾਬੰਦੀ ਟੀਮਾਂ, ਪੀਸੀਆਰ ਟੀਮਾਂ, ਗਸ਼ਤੀ ਪਾਰਟੀਆਂ, ਐਮਰਜੈਂਸੀ ਰਿਸਪਾਂਸ ਵਾਹਨ, ਥਾਣਾ ਪੁਲਿਸ ਅਤੇ ਹੋਰ ਵਿਸ਼ੇਸ਼ ਟੀਮਾਂ ਨੂੰ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤਾ ਗਿਆ, ਜਿਸ ਨਾਲ ਪੂਰੇ ਰੇਂਜ ’ਚ ਮਜ਼ਬੂਤ ਸੁਰੱਖਿਆ ਘੇਰਾ ਬਣਾਇਆ ਗਿਆ। ਇਸ ਮੌਕੇ ਅਭਿਮੰਨਿਊ ਰਾਣਾ, ਆਈਪੀਐੱਸ ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਈਟ ਡੋਮੀਨੇਸ਼ਨ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿੰਨਾਂ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਮੁਸਤੈਦੀ ਨਾਲ ਕੰਮ ਕਰਨ, ਲੋਕਾਂ ਨਾਲ ਸੁਚੱਜਾ ਵਿਵਹਾਰ ਰੱਖਣ, ਹਰ ਸ਼ੱਕੀ ਗਤੀਵਿਧੀ