ਤਹਿਤ ਪਾਣੀ ਬਚਾਉ ਮੁਹਿੰਮ ਤਹਿਤ ਬੱਚਿਆਂ ਨੇ ਕੱਢੀ ਰੈਲੀ
ਤਹਿਤ ਪਾਣੀ ਬਚਾਉ ਮੁਹਿੰਮ ਤਹਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ ਦੇ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ
Publish Date: Thu, 19 Feb 2026 05:12 PM (IST)
Updated Date: Fri, 20 Feb 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਰਾਸ਼ਟਰੀ ਅਵਿਸ਼ਕਾਰ ਅਭਿਆਨ ਹਫ਼ਤੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੱਕ ਦੂਹੇਵਾਲਾ ਵਿਖੇ ਪ੍ਰਿੰਸੀਪਲ ਪਰਮਜੀਤ ਕੌਰ ਦੀ ਯੋਗ ਅਗਵਾਈ ’ਚ ਸਕੂਲ ਕੈਂਪਸ ’ਚ ਪਾਣੀ ਬਚਾਉਣ ਅਤੇ ਉਸ ਦੀ ਸਹੀ ਵਰਤੋਂ ਕਰਨ ਸਬੰਧੀ ਸਕੂਲੀ ਬੱਚਿਆਂ ਨੇ ਹੱਥਾਂ ’ਚ ਤਖਤੀਆਂ ਫੜਕੇ ਪਿੰਡ ’ਚ ਪਾਣੀ ਬਚਾਉ ਰੈਲੀ ਕੱਢੀ ਗਈ ਤੇ ਪਾਣੀ ਦੀ ਬਰਬਾਦੀ ਨਾ ਕਰਨ ਲਈ ਸਕੂਲੀ ਬੱਚਿਆਂ ਨੂੰ ਸਹੁੰ ਚੁਕਵਾਈ ਗਈ। ਇਸ ਮੌਕੇ ਬੱਚਿਆਂ ਵਿਚਕਾਰ ਪਾਣੀ ਬਚਾਉ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਣੀ ਦੀ ਬਚਤ ਕਰਨਾ ਅਤੇ ਇਸਦੀ ਸਹੀ ਵਰਤੋਂ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਅਤੇ ਪੋਸਟਰ ਫੜ ਕੇ ਨਾਅਰੇ ਲਗਾਏ ਗਏ। ਰੈਲੀ ਦੌਰਾਨ ਬੱਚਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ’ਚ ਨਲ ਖੁੱਲ੍ਹੇ ਨਾ ਛੱਡੇ ਜਾਣ, ਗੱਡੀਆਂ ਧੋਣ ਵੇਲੇ ਬੇਕਾਰ ਪਾਣੀ ਨਾ ਵਹਾਇਆ ਜਾਵੇ ਅਤੇ ਵਰਖਾ ਦੇ ਪਾਣੀ ਨੂੰ ਸੰਭਾਲਣ ਲਈ ਰੇਨ ਵਾਟਰ ਹਾਰਵੈਸਟਿੰਗ ਨੂੰ ਅਪਣਾਇਆ ਜਾਵੇ। ਇਸ ਮੌਕੇ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਕਿਹਾ ਕਿ ਭਵਿੱਖ ਦੀ ਪੀੜ੍ਹੀ ਨੂੰ ਪਾਣੀ ਦੀ ਕਮੀ ਤੋਂ ਬਚਣ ਲਈ ਅੱਜ ਤੋਂ ਹੀ ਕਦਮ ਚੁੱਕਣੇ ਲਾਜ਼ਮੀ ਹਨ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਤੇ ਬੱਚੇ ਮੌਜੂਦ ਸਨ।