ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਕੋਰੋਨਾ ਵੈਕਸੀਨ ਲਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਡੀਸੀ ਐੱਮਕੇ ਅਰਾਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸਡੀਐੱਮ ਸਵਰਨਜੀਤ ਕੌਰ, ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐਤਵਾਰ ਨੂੰ ਸੰਤ ਨਿਰੰਕਾਰੀ ਮਿਸ਼ਨ ਬ੍ਾਂਚ ਮੁਕਤਸਰ ਵੱਲੋਂ ਸੰਤ ਨਿਰੰਕਾਰੀ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿੱਥੇ 212 ਲੋਕਾਂ ਨੇ ਪਹੁੰਚ ਕੇ ਕੋਰੋਨਾ ਵੈਕਸੀਨ ਲਗਵਾਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਕਿਰਨਦੀਪ ਕੌਰ ਡੀਐੱਫਪੀਓ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਕੋਰੋਨਾ ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਦੌਰਾਨ ਕਿਰਪਾਲ ਸਿੰਘ ਬ੍ਾਂਚ ਕਨਵੀਨਰ ਸ੍ਰੀ ਮੁਕਤਸਰ ਸਾਹਿਬ ਅਤੇ ਧਰਮਪਾਲ ਟੱਕਰ ਜੋਨਲ ਇੰਚਾਰਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ ਅਤੇ ਅੱਗੇ ਹੋਰ ਵੀ ਲੋਕਾਂ ਨੂੰ ਪ੍ਰਰੇਰਿਤ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਅਤੇ ਮਾਸਕ ਅਤੇ ਸਮਾਜਿਕ ਦੂਰੀ ਦਾ ਵਿਸੇਸ਼ ਧਿਆਨ ਰੱਖਣ। ਇਸ ਮੌਕੇ 102 ਸਾਲਾ ਬਜ਼ੁਰਗ ਮਹਿਲਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੋਰੋਨਾ ਵੈਕਸੀਨ ਲਗਵਾਈ, ਜੋ ਕਿ ਹੋਰਨਾਂ ਲਈ ਵੀ ਪ੍ਰਰੇਰਨਾ ਸ੍ਰੋਤ ਬਣੀ। ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਗੀਤਾ ਰਾਣੀ ਏਐੱਮਓ, ਭਗਵਾਨ ਦਾਸ ਜ਼ਿਲ੍ਹਾ ਹੈਲਥ ਇੰਸਪੈਕਟਰ, ਸੁਖਮੰਦਰ ਸਿੰਘ ਅਤੇ ਗੁਰਤੇਜ ਸਿੰਘ ਮਾਸ ਮੀਡੀਆ ਅਫਸਰ, ਮਲਕੀਤ ਕੌਰ , ਮਨਪ੍ਰਰੀਤ ਕੌਰ ਏਐਨਐਮ, ਸੰਤੋਖ ਸਿੰਘ, ਵੀਰਪਾਲ, ਮਨਜੀਤ, ਇੰਦਰਜੀਤ ਆਸ਼ਾ ਵਰਕਰ ਆਦਿ ਵੀ ਹਾਜ਼ਰ ਸਨ।