ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ
Publish Date: Tue, 14 Apr 2026 03:31 PM (IST)
Updated Date: Wed, 15 Apr 2026 04:00 AM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਜੇਐੱਨਜੇ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਪੰਜਾਬੀਆਂ ਦਾ ਹਰਮਨ ਪਿਆਰਾ ਤਿਉਹਾਰ ਵਿਸਾਖੀ ਉਤਸਾਹ ਨਾਲ ਮਨਾਇਆ ਗਿਆ। ਪ੍ਰਿੰ. ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਪਹਿਲੀ ਅਤੇ ਦੂਸਰੀ ਜਮਾਤ ਦੇ ਵਿਦਿਆਰਥੀਆਂ ਲਈ ਵਿਸਾਖੀ ਦੇ ਤਿਉਹਾਰ ਨਾਲ ਸੰਬੰਧਿਤ ਰਵਾਇਤੀ ਪਹਿਰਾਵੇ ਦਾ ਮੁਕਾਬਲਾ ਕਰਵਾਇਆ, ਜਿਸਤੋਂ ਸਾਡੇ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦਾ ਪਤਾ ਲੱਗ ਰਿਹਾ ਸੀ। ਛੋਟੇ ਛੋਟੇ ਬੱਚੇ ਰੰਗ ਬਿਰੰਗੇ ਰਵਾਇਤੀ ਪਹਿਰਾਵੇ ’ਚ ਫੁੱਲਾਂ ਦੀ ਤਰ੍ਹਾਂ ਮਹਿਕ ਰਹੇ ਸਨ ਅਤੇ ਬਹੁਤ ਹੀ ਸ਼ਾਨਦਾਰ ਦ੍ਰਿਸ਼ ਪੇਸ਼ ਕਰ ਰਹੇ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਸ ਤਿਉਹਾਰ ਦੇ ਇਤਿਹਾਸਿਕ ਅਤੇ ਸਭਿਆਚਾਰਕ ਪਿਛੋਕੜ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣੇ ਚਾਹੀਦੇ ਹਨ। ਇਸ ਦੌਰਾਨ ਛੋਟੇ ਛੋਟੇ ਬੱਚਿਆਂ ਨੇ ਸ਼ਬਦ, ਕਵਿਤਾਵਾਂ ਗਾ ਕੇ ਅਤੇ ਇਸ ਤਿਉਹਾਰ ਦੀ ਮਹੱਤਤਾ ਨੂੰ ਉਜਾਗਰ ਕਰਦੇ ਭਾਸ਼ਣ ਆਦਿ ਨਾਲ ਸਭ ਦੇ ਮਨ ਨੂੰ ਮੋਹ ਲਿਆ। ਇਸ ਤਿਉਹਾਰ ਨਾਲ ਸੰਬੰਧਿਤ ਵੀਡੀਓ ਆਦਿ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਦਿਖਾ ਕੇ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦਾ ਯਤਨ ਕੀਤਾ ਗਿਆ ਤਾਂ ਜੋ ਸਮੂਹ ਵਿਦਿਆਰਥੀ ਆਪਣੇ ਅਮੀਰ ਸੱਭਿਆਚਾਰ ਤੋਂ ਜਾਣੂ ਹੋ ਸਕਣ।