ਵਿਅਕਤੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਮਲੋਟ ਅੰਡਰਬ੍ਰਿਜ ’ਤੇ ਸਬਜ਼ੀ ਰੇਹੜੀ ਵਾਲੇ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
Publish Date: Fri, 06 Feb 2026 05:10 PM (IST)
Updated Date: Fri, 06 Feb 2026 05:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ ਦੀ ਸਬਜ਼ੀ ਮੰਡੀ ਕੋਲ ਨਵੇਂ ਬਣ ਰਹੇ ਅੰਡਰਬ੍ਰਿਜ ਇੱਕ ਸਬਜ਼ੀ ਦੀ ਰੇਹੜੀ ਲਗਾਉਣ ਵਾਲੇ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਰੱਜਤ ਦੋ-ਤਿੰਨ ਦਿਨਾਂ ਤੋਂ ਲਾਪਤਾ ਸੀ। ਉਸ ਨੇ ਕੁੱਝ ਪੈਸੇ ਦੇਣੇ ਸਨ ਜਿਸ ਕਰਕੇ ਪੈਸੇ ਲੈਣ ਵਾਲਿਆਂ ਵੱਲੋਂ ਰੱਜਤ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਰਕੇ ਉਸ ਵੱਲੋਂ ਇਹ ਕਦਮ ਚੁੱਕਿਆ ਲਿਆ ਗਿਆ। ਓਧਰ ਪੂਰੀ ਸਬਜ਼ੀ ਮੰਡੀ ਵਾਲਿਆਂ ਨੇ ਵੀ ਸਬਜ਼ੀ ਮੰਡੀ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ ਜਦੋਂ ਤੱਕ ਮ੍ਰਿਤਕ ਨੂੰ ਇਨਸਾਫ ਨਹੀਂ ਮਿਲ ਜਾਂਦਾ। ਪਰਿਵਾਰ ਦੀ ਮੰਗ ਹੈ ਕਿ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇ। ਥਾਣਾ ਸਿਟੀ ਮਲੋਟ ਦੇ ਮੁੱਖੀ ਹਰਪ੍ਰੀਤ ਸਿੰਘ ਦੀ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਅਨੁਸਾਰ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਜਲਦ ਹੀ ਅਮਲ ’ਚ ਲਿਆਂਦੀ ਜਾਵੇਗੀ।