
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ’ਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਸਵਿੰਦਰ ਸ਼ੀਮਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਪ੍ਰੀਤ ਕੌਰ ਅਤੇ ਚੀਫ ਜੂਡੀਸੀਅਲ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਰੂਪਾ ਧਾਲੀਵਾਲ ਵੱਲੋਂ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਨ੍ਹਾਂ ’ਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ। ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਮੁਕਤਸਰ ਸਾਹਿਬ ਵੱਲੋਂ ਜੇਲ੍ਹ ’ਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ’ਚ ਰਜਿਸਟਰ ਲਗਾਏ ਗਏ ਸਨ ਉਨ੍ਹਾਂ ਦੀ ਚੈਕਿੰਗ ਕੀਤੀ ਗਈ। ਜੇਲ੍ਹ ਦੌਰੇ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਜੇਲ੍ਹ ’ਚ ਬੰਦ ਹਵਾਲਾਤੀ ਵੱਲੋਂ ਆਪਣੀ ਕਲਾ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੇਂਟਿੰਗਾਂ ਤਿਆਰ ਕੀਤੀਆਂ ਗਈਆਂ, ਜਿਨ੍ਹਾਂ ਦੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਕੁਲਵਿੰਦਰ ਸਿੰਘ, ਜੇਲ ਸੁਪਰਡੈਂਟ, ਜੇਲ ਦਾ ਸਮੂਹ ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਟਾਫ ਹਾਜ਼ਰ ਸੀ।