ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਦਾ ਨਤੀਜਾ ਸ਼ਾਨਦਾਰ
ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਦਾ ਨਤੀਜਾ ਸ਼ਾਨਦਾਰ
Publish Date: Tue, 05 May 2026 04:09 PM (IST)
Updated Date: Tue, 05 May 2026 04:11 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਨੇ ਇਸ ਸਾਲ ਦਸਵੀਂ ਜਮਾਤ ਆਈਸੀਐਸਈ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੱਖਿਆ ਖੇਤਰ ’ਚ ਆਪਣੀ ਵੱਖਰੀ ਪਹਚਾਣ ਮਜ਼ਬੂਤ ਕੀਤੀ ਹੈ। ਸਕੂਲ ਦੇ 15 ਵਿਦਿਆਰਥੀਆਂ ਨੇ ਪੰਜਾਬੀ ਵਿਸ਼ੇ ’ਚ 100 ’ਚੋਂ 100 ਅੰਕ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ ਫਿਜ਼ੀਕਲ ਐਜੂਕੇਸ਼ਨ ਵਿਸ਼ੇ ’ਚ 5 ਵਿਦਿਆਰਥੀਆਂ ਨੇ ਪੂਰੇ 100 ’ਚੋਂ 100 ਅੰਕ ਪ੍ਰਾਪਤ ਕਰਕੇ ਖੇਡਾਂ ਦੇ ਖੇਤਰ ’ਚ ਵੀ ਮੁਹਾਰਤ ਸਾਬਤ ਕੀਤੀ ਹੈ। ਸਕੂਲ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਸ ਨਾਲ ਸਕੂਲ ਦੀ ਅਕਾਦਮਿਕ ਉੱਚਾਈ ਹੋਰ ਵਧੀ ਹੈ। ਮੈਰਿਟ ਸੂਚੀ ’ਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਆਪਣਾ ਦਬਦਬਾ ਬਣਾਇਆ ਰੱਖਿਆ ਹੈ। ਸੀਆ ਬਾਂਸਲ ਨੇ 95% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਬਣੀ। ਇਸੇ ਤਰ੍ਹਾਂ ਹਰਸ਼ਮੀਤ ਕੌਰ ਤੇ ਦਿਲਪ੍ਰੀਤ ਸਿੰਘ ਨੇ 93% ਅੰਕਾਂ ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਰੋਹਿਤ ਭਾਟੀਆ ਨੇ 90% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।