- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜੋਂ ਖਤਮ ਕੀਤਾ ਜਾਵੇਗਾ : ਜਗਦੀਪ ਸਿੰਘ ਕਾਕਾ ਬਰਾੜ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ’ਚ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਭਰ ਵਿੱਚ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਜਿਸ ਦੇ ਬਹੁਤ ਹੀ ਸਾਰਥਕ ਨਤੀਜ਼ੇ ਮਿਲੇ। ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੀ ਵੀ ਭਾਗੀਦਾਰੀ ਬਹੁਤ ਅਹਿਮ ਹੈ। ਵਿਧਾਇਕ ਕਾਕਾ ਬਰਾੜ ਨੇ ਵੀਡੀਸੀ ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਕਾਕਾ ਬਰਾੜ ਨੇ ਸਾਰੇ ਸਾਥੀਆਂ ਨੂੰ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐਸਡੀਐਮ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਡੀਐਸਪੀ ਬਚਨ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਜਗਸੀਰ ਸਿੰਘ ਸੰਧੂ ਸਰਪੰਚ, ਰੁਪਿੰਦਰ ਸਿੰਘ ਅਤੇ ਅੰਗਰੇਜ ਸਿੰਘ ਹਲਕਾ ਵਾਈਸ ਕੋਆਡੀਨੇਟਰ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ, ਹਰਜਿੰਦਰਜੀਤ ਸਿੰਘ, ਅਰਵਿੰਦ ਸਿੰਘ, ਰਮਨਦੀਪ ਸਿੰਘ, ਗੁਰਭਿੰਦਰ ਸਿੰਘ, ਹਰਗੋਬਿੰਦ ਸਿੰਘ, ਇਕਬਾਲ ਸਿੰਘ ਐਮਸੀ, ਰਮੇਸ਼ ਕੁਮਾਰ, ਗੁਰਭੇਜ ਸਿੰਘ, ਮੇਜਰ ਸਿੰਘ ਤੋਂ ਇਲਾਵਾ ਵੀਡੀਸੀ ਮੈਂਬਰ ਹਾਜ਼ਰ ਸਨ।
==========================
ਵਿਧਾਇਕ ਕਾਕਾ ਬਰਾੜ ਨੇ ਵੀਡੀਸੀ ਮੈਂਬਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ, ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।