- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਪਟਮਾਰੀ ਦੌਰਾਨ ਸੜਕ ’ਤੇ ਡਿੱਗੀ ਮਹਿਲਾ ਦੀ ਇਲਾਜ ਦੌਰਾਨ ਮੌਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮਲੋਟ-ਬਠਿੰਡਾ ਬਾਈਪਾਸ ’ਤੇ ਪਿੰਡ ਰੱਤੜੀਆਂ ਦੇ ਫਲਾਈਓਵਰ ਨੇੜੇ ਪਰਸ ਖੋਹਣ ਦੀ ਕੋਸ਼ਿਸ਼ ਦੌਰਾਨ ਮੋਟਰਸਾਈਕਲ ਤੋਂ ਡਿੱਗ ਕੇ ਜ਼ਖ਼ਮੀ ਹੋਈ ਜਸਪ੍ਰੀਤ ਕੌਰ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚ ਮੌਤ ਹੋ ਗਈ। ਥਾਣਾ ਸਿਟੀ ਮਲੋਟ ਪੁਲਿਸ ਨੇ ਗੈਰ-ਇਰਾਦਤਨ ਹੱਤਿਆ ਅਤੇ ਝਪਟਮਾਰੀ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ ’ਚ ਪਤੀ ਸਰੋਵਰ ਸਿੰਘ ਨੇ ਦੱਸਿਆ ਕਿ 20 ਨਵੰਬਰ ਨੂੰ ਉਹ ਪਿੰਡ ਚੰਨੂ ਤੋਂ ਧੀ ਰਸਨਦੀਪ ਕੌਰ ਨੂੰ ਮਿਲ ਕੇ ਪਰਤ ਰਹੇ ਸਨ। ਸ਼ਾਮ ਕਰੀਬ ਸਾਢੇ ਪੰਜ ਵਜੇ ਪਿੰਡ ਰੱਤੜੀਆਂ ਦਾ ਪੁਲ ਪਾਰ ਕਰਦਿਆਂ ਪਿੱਛੋਂ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਨੌਜਵਾਨ ਉਸ ਦੀ ਜੇਬ ਵਿੱਚੋਂ ਪਰਸ ਖੋਹ ਕੇ ਫ਼ਰਾਰ ਹੋ ਗਏ। ਪਰਸ ’ਚ 600-700 ਰੁਪਏ ਅਤੇ ਆਧਾਰ ਕਾਰਡ ਸੀ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਦੋਵੇਂ ਡਿੱਗ ਪਏ। ਜਸਪ੍ਰੀਤ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਇਲਾਜ ਦੌਰਾਨ 21 ਨਵੰਬਰ ਨੂੰ ਸਵੇਰੇ ਕਰੀਬ 2:30 ਵਜੇ ਉਸ ਦੀ ਮੌਤ ਹੋ ਗਈ। ਏਐਸਆਈ ਅੰਗਰੇਜ ਸਿੰਘ ਮੁਤਾਬਕ ਮੁਲਜ਼ਮਾਂ ਦੀ ਭਾਲ ਜਾਰੀ ਹੈ।