ਔਰਤਾਂ ਨੇ ਧੰਨਵਾਦੀ ਜਾਗੋ ਕੱਢ ਕੇ ਪ੍ਰਗਟਾਈ ਖੁਸ਼ੀ
ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ’ਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ
Publish Date: Sun, 15 Mar 2026 04:27 PM (IST)
Updated Date: Sun, 15 Mar 2026 04:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਦੀਆਂ ਐਸਸੀ ਵਰਗ ਨਾਲ ਸੰਬੰਧਿਤ ਔਰਤਾਂ ਨੂੰ 1500 ਰੁਪਏ ਅਤੇ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਐਲਾਨ ਤੋਂ ਬਾਅਦ ਔਰਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿਖੇ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਤੇ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲਣ ਦੀ ਖੁਸ਼ੀ ’ਚ ਪਿੰਡ ਦੀਆਂ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਔਰਤਾਂ ਨੇ ਗਿੱਧਾ ਪਾ ਕੇ ਅਤੇ ਜਾਗੋ ਕੱਢ ਕੇ ਇਸ ਫ਼ੈਸਲੇ ਦਾ ਸਵਾਗਤ ਕੀਤਾ। ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਸ ਯੋਜਨਾ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਘਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਔਰਤਾਂ ਨੂੰ ਸਮਾਜ ’ਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਅਤੇ ਮਹਿਲਾਵਾਂ ਨੇ ਇਕੱਠੇ ਹੋ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲਦਾ ਹੈ। ਇਸ ਮੌਕੇ ਮਹਿਲਾ ਵਿੰਗ ਕੁਲਦੀਪ ਕੌਰ ਬਲਾਕ ਪ੍ਰਧਾਨ, ਸੁਮਨ ਪਿੰਡ ਪ੍ਰਧਾਨ, ਕੁਲਦੀਪ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਜਸਵੀਰ ਕੌਰ, ਰਮਨਦੀਪ ਕੌਰ, ਸ਼ੀਲਾ, ਪੂਜਾ, ਮੰਦਰ ਸਿੰਘ ਯੂਥ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਖਾਲਸਾ, ਪੀਏ ਗੁਰਬਾਜ ਸਿੰਘ ਖੁੱਡੀਆਂ, ਸੋਸ਼ਲ ਮੀਡੀਆ ਇੰਚਾਰਜ ਹਿਮਾਂਸ਼ੂ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ’ਚ ਮਹਿਲਾਵਾਂ ਹਾਜ਼ਰ ਸਨ।