ਸੀਸੀ ਫਲੋਰਿੰਗ ਸੜਕ ਦੀ ਦੂਜੀ ਲੇਅਰ ਪਾਉਣ ਦਾ ਕੰਮ ਸ਼ੁਰੂ ਭੱਠੀ ਵਾਲਾ ਮੌੜ ਤੋਂ ਪੁਰਾਣੇ ਮਾਰਕੀਟ ਕਮੇਟੀ ਦਫਤਰ ਤੱਕ ਸੀਸੀ ਫਲੋਰਿੰਗ ਸੜਕ ਦੀ ਦੂਜੀ ਲੇਅਰ ਪਾਉਣ ਦਾ ਕੰਮ ਸ਼ੁਰੂ
Publish Date: Fri, 27 Nov 2026 04:59 PM (IST)
Updated Date: Sat, 28 Nov 2026 04:05 AM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਸ਼ਹਿਰ ਦੇ ਭੱਠੀ ਵਾਲਾ ਮੌੜ ਤੋਂ ਪੁਰਾਣੇ ਮਾਰਕੀਟ ਕਮੇਟੀ ਦਫਤਰ ਤੱਕ ਬਣਾਈ ਜਾ ਰਹੀ ਸੀਸੀ ਫਲੋਰਿੰਗ ਵਾਲੀ ਸੜਕ ਦੇ ਨਿਰਮਾਣ ਕਾਰਜ ਤਹਿਤ ਦੂਜੀ ਲੇਅਰ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਭੱਠੀ ਵਾਲਾ ਮੌੜ ਦੇ ਦੁਕਾਨਦਾਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਲਵੇ ਦਾ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਪ੍ਰਾਚੀਨ ਗਊਸ਼ਾਲਾ ਮੰਦਰ ਦੇ ਮੁੱਖ ਪੁਜਾਰੀ ਪੰਡਿਤ ਵਿਜੇ ਸ਼ਰਮਾ ਵੱਲੋਂ ਮੰਤਰ ਉਚਾਰਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪੁੱਤਰ ਪਰਵਜੋਤ ਸਿੰਘ ਪੈਵੀ ਢਿੱਲੋਂ ਨੇ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਹਲਕੇ ਦੇ ਲੋਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਉਣ ਲਈ ਸਬੰਧਤ ਵਿਭਾਗ ਨੂੰ 15 ਦਸੰਬਰ 2026 ਤੱਕ ਦੀ ਡੈਡਲਾਈਨ ਦਿੱਤੀ ਗਈ ਹੈ। ਸੜਕ ਦੇ ਕੰਮ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਦੁਕਾਨਦਾਰਾਂ ਅਤੇ ਆਮ ਰਾਹਗੀਰਾਂ ਨੂੰ ਆਵਾਜਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਇਸ ਦੌਰਾਨ ਭੱਠੀ ਵਾਲਾ ਮੌੜ ਦੇ ਦੁਕਾਨਦਾਰਾਂ ਨੇ ਸੜਕ ਦਾ ਨਿਰਮਾਣ ਕਾਰਜ ਅੱਗੇ ਵਧਣ ’ਤੇ ਖੁਸ਼ੀ ਪ੍ਰਗਟਾਈ ਅਤੇ ਹਲਵੇ ਦਾ ਪ੍ਰਸਾਦ ਵੰਡ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਗੌਰਵ ਜੈਨ ਚੀਨੂੰ ਤੋਂ ਇਲਾਵਾ ਭੱਠੀ ਵਾਲਾ ਮੌੜ ਮਾਰਕਿਟ ਦੇ ਸਮੂਹ ਦੁਕਾਨਦਾਰ ਮੌਜੂਦ ਸਨ।