ਅਬੋਹਰ ਰੋਡ ’ਤੇ ਚੱਲ ਰਹੇ ਕੰਮਾਂ ’ਚ ਲਿਆਂਉਦੀ ਜਾਵੇ ਤੇਜ਼ੀ : ਵਿਧਾਇਕ ਬਰਾੜ ਅਬੋਹਰ ਰੋਡ ’ਤੇ ਚੱਲ ਰਹੇ ਕੰਮਾਂ ’ਚ ਲਿਆਂਉਦੀ ਜਾਵੇ ਤੇਜੀ਼ : ਵਿਧਾਇਕ ਕਾਕਾ ਬਰਾੜ
Publish Date: Thu, 12 Nov 2026 05:55 PM (IST)
Updated Date: Thu, 12 Nov 2026 05:57 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਥਾਨਕ ਅਬੋਹਰ ਰੋਡ ਤੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਇਆ ਕਰਵਾਉਣ ਲਈ ਚੱਲ ਰਹੇ ਕੰਮਾਂ ਦਾ ਅੱਜ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਮੁਹੱਲਾ ਵਾਸੀ ਵੀ ਹਾਜ਼ਰ ਸਨ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਅਬੋਹਰ ਰੋਡ ਗਲੀ ਨੰਬਰ 1 ਤੋਂ 7 ਨੰਬਰ ਦਾ ਦੌਰਾ ਕਰਨ ਉਪਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਰੋਡ ’ਤੇ ਚੱਲ ਰਹੇ ਵਿਕਾਸ ਕਾਰਜਾਂ ’ਚ ਤੇਜੀ ਲਿਆਂਦੀ ਜਾਵੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਅਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਜਲਦ ਹੀ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਕਾਕਾ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਵਾਟਰ ਸਪਲਾਈ ਦੇ ਕੁਨੈਕਸ਼ਨ ਜਲਦ ਤੋਂ ਜਲਦ ਜੋੜਨ ਤਾਂ ਜੋ ਬਾਅਦ ’ਚ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਜੰਗੀ ਪੱਧਰ ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੱਲ ਰਹੇ ਕੰਮ ’ਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਇਹ ਕੰਮ ਨਿਰਵਿਘਨਤਾ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਐਕਸੀਅਨ ਕੇਵਲ ਗਰਗ, ਐਸਡੀਓ ਜਗਮੋਹਨ ਸਿੰਘ ਸੰਧੂ, ਜੇਈ ਜਤਿਨ ਕੁਮਾਰ ਤੋਂ ਇਲਾਵਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਕਾਲਾ, ਕੌਂਸਲਰ ਰਾਮ ਸਿੰਘ ਪੱਪੀ, ਬਲਾਕ ਪ੍ਰਧਾਨ ਵਿੱਕੀ ਗੂੰਬਰ, ਕੌਂਸਲਰ ਜ਼ਸਪਾਲ ਸ਼ਰਮਾ, ਕੌਂਸਲਰ ਰਮਨਦੀਪ ਬਰਾੜ, ਕੌਂਸਲਰ ਵਿੱਕੀ ਕੁਮਾਰ, ਸੋਮ ਨਾਥ, ਯੂਥ ਆਗੂ ਕੁਲਦੀਪ ਸਿੰਘ, ਰਾਕੇਸ਼ ਕੁਮਾਰ ਖਿੱਚੀ, ਗੁਰਜੀਤ ਸਿੰਘ ਅਟਵਾਲ, ਕੁਲਭੂਸ਼ਨ ਕੁਮਾਰ, ਸੁਦੇਸ਼ ਕੁਮਾਰ, ਅਵਤਾਰ ਸਿੰਘ, ਕੇਵਲ ਬਰਾੜ, ਸੋਨੂੰ ਛਾਬੜਾ ਆਦਿ ਹਾਜ਼ਰ ਸਨ।