ਦਿਨੋਂ ਦਿਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਮਜ਼ਦੂਰਾਂ ਨੇ ਧਿਗਾਣਾ ਤੇ ਬਾਜਾ ਮਰਾੜ ’ਚ ਪੁਤਲੇ ਫੂਕੇ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਮਜ਼ਦੂਰਾਂ ਨੇ ਪਿੰਡ ਧਿਗਾਣਾ ਤੇ ਬਾਜਾ ਮਰਾੜ ’ਚ ਪੁਤਲੇ ਫੂਕੇ
Publish Date: Wed, 02 Sep 2026 05:07 PM (IST)
Updated Date: Wed, 02 Sep 2026 05:10 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਮਹਿੰਗਾਈ ਖਿਲਾਫ ਪਿੰਡ ਧਿਗਾਣਾ ਅਤੇ ਬਾਜਾ ਮਰਾੜ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੀਟੂ ਦੇ ਜ਼ਿਲ੍ਹਾ ਕਾਮਰੇਡ ਤਰਸੇਮ ਲਾਲ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ’ਚ ਦਿਨੋਂ ਦਿਨ ਵੱਧਦੀ ਮਹਿੰਗਾਈ ਭੁੱਖਮਰੀ ਅਤੇ ਅਰਾਜਕਤਾ ਦਾ ਕਾਰਨ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ 2014 ’ਚ ਅੱਛੇ ਦਿਨਾਂ ਦਾ ਝਾਂਸਾ ਦੇ ਕੇ ਸਤਾ ਉਤੇ ਕਾਬਜ਼ ਹੋਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸਤਾ ਸੰਭਾਲਣ ਸਾਰ ਹੀ ਆਪਣੇ ਸਾਰੇ ਚੋਣ ਵਾਅਦੇ ਭੁਲਾ ਕੇ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਕੇ ਦੇਸ਼ ਦੀ ਸੰਪਤੀ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚਣੀ ਸ਼ੁਰੂ ਕਰ ਦਿੱਤੀ ਜਿਸ ਨਾਲ ਦੇਸ਼ ’ਚ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੇ ਹੱਦਾਂ ਬੰਨੇ ਪਾਰ ਕਰ ਦਿੱਤੇ ਹਨ, ਖਾਣ ਪੀਣ ਦੀਆਂ ਵਸਤਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਖੰਡ, ਤੇਲ, ਦਾਲਾ ਦਾ ਭਾਅ ਡੇਢ ਗੁਣੇ ਹੋ ਗਿਆ ਹੈ। ਇਸ ਨਾਲ ਮਜ਼ਦੂਰ ਵਰਗ ਦੇ ਅੱਛੇ ਦਿਨ ਤਾਂ ਕੀ ਆਉਣੇ ਸਨ ਸਗੋਂ ਮਜ਼ਦੂਰ ਦੀ ਥਾਲੀ ’ਚੋਂ ਰੋਟੀ ਚੁਕ ਲਈ ਗਈ। ਕੇਂਦਰ ਸਰਕਾਰ ਨੇ ਮਨਰੇਗਾ ਦਾ ਨਵਾਂ ਕਾਨੂੰਨ ਲਾਗੂ ਕਰਕੇ ਮਨਰੇਗਾ ਮਜ਼ਦੂਰਾਂ ਤੋਂ ਨਹਿਰਾਂ, ਕੱਸੀਆਂ, ਸੜਕਾਂ, ਸਕੂਲਾਂ, ਰਾਹਾਂ ਦੀ ਸਫਾਈ ਦਾ ਕੰਮ ਖੋਹ ਲਿਆ ਤੇ ਮਨਰੇਗਾ ਵਰਕਰਾਂ ਨੂੰ ਬੇਰੁਜ਼ਗਾਰ ਕਰ ਦਿੱਤਾ, ਮਨਰੇਗਾ ਵਰਕਰਾਂ ਕੋਲ ਕੋਈ ਕੰਮ ਨਹੀਂ ਬਚਿਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਵੇ। ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ ਦੇਵੇ ਅਤੇ ਕੰਮ ਦੀ ਦਿਹਾੜੀ 700 ਰੁਪਏ ਕੀਤੀ ਜਾਵੇ। ਇਸ ਮੌਕੇ ਮੱਖਣ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਦਾਰਾ ਸਿੰਘ, ਜੀਤ ਸਿੰਘ, ਰਤਨ ਸਿੰਘ, ਲੱਖਾ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਕੌਰ, ਰਾਜਵਿੰਦਰ ਕੌਰ, ਜਸਪ੍ਰੀਤ ਕੌਰ, ਸਤਨਾਮ ਕੌਰ, ਬਲਜੀਤ ਕੌਰ, ਸੁਰਜੀਤ ਕੌਰ, ਪਰਮਜੀਤ ਕੌਰ, ਸਿਮਰਤ ਕੌਰ, ਮਨਕੀਰਤ, ਅਵਨੀਤ, ਤਰਸੇਮ ਬਾਜਾ, ਨਿਸ਼ਾਨ ਸਿੰਘ, ਗੁਰਚਰਨ ਸਿੰਘ, ਦਿਲਬਾਗ ਸਿੰਘ, ਜੰਗੀਰ ਸਿੰਘ, ਬਲਵੀਰ ਸਿੰਘ, ਮੇਜਰ ਦਾਸ, ਬਹਾਦਰ ਸਿੰਘ ਗੁਰਮੀਤ ਸਿੰਘ, ਮੀਤ ਕੌਰ, ਜਸਵਿੰਦਰ ਕੌਰ, ਗੁਰਮੀਤ ਕੌਰ, ਜਸਵੀਰ ਕੌਰ, ਪ੍ਰੀਤ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਲਛਮੀ ਕੌਰ ਅਤੇ ਬਹੁਤ ਸਾਰੇ ਵਰਕਰ ਹਾਜ਼ਰ ਸਨ।