ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਵਿਖੇ ਵਰਕਸ਼ਾਪ ਲਗਾਈ
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਐਨਈਪੀ 2020 ’ਤੇ ਵਰਕਸ਼ਾਪ
Publish Date: Sat, 21 Mar 2026 05:24 PM (IST)
Updated Date: Sat, 21 Mar 2026 05:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਮੌਜੂਦਾ ਸਿੱਖਿਆ ਪ੍ਰਣਾਲੀ ਅਤੇ ਐਨਈਪੀ 2020 ’ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮਕਸਦ ਅਧਿਆਪਕਾਂ ਨੂੰ ਨਵੀਨਤਮ ਸਿੱਖਿਆ ਸੰਬੰਧੀ ਜਾਗਰੂਕ ਕਰਨਾ ਸੀ। ਵਰਨਣਯੋਗ ਹੈ ਕਿ ਸੀਬੀਐਸਈ ਰਿਸੋਰਸ ਪਰਸਨ ਅੰਜੂ ਨਾਗਪਾਲ ਦੀ ਅਗਵਾਈ ’ਚ ਇਹ ਸੈਸ਼ਨ ਕੋਰਡੋਵਾ ਕਰੀਏਟਿਵ ਕਿਡਜ਼ ਪ੍ਰਕਾਸ਼ਨ, ਨੋਇਡਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਅੰਜੂ ਨਾਗਪਾਲ ਨੇ ਪ੍ਰਭਾਵਸ਼ਾਲੀ ਕਲਾਸਰੂਮ ਅਧਿਆਪਨ ਰਣਨੀਤੀਆਂ ’ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਐਨਈਪੀ 2020 ਦੇ ਲਾਭਾਂ ਨੂੰ ਉਜਾਗਰ ਕੀਤਾ। ਵਰਕਸ਼ਾਪ ’ਚ ਸਕੂਲ ਸਟਾਫ ਵੱਲੋਂ ਉਤਸ਼ਾਹਜਨਕ ਭਾਗੀਦਾਰੀ ਵੇਖੀ ਗਈ, ਜਿਨ੍ਹਾਂ ਨੇ ਨਵੀਂ ਸਿੱਖਿਆ ਨੀਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਬੀਐਸਕੇਬੀ ਮਾਲਵਾ ਸਕੂਲ ਦੇ ਪ੍ਰਿੰਸੀਪਲ ਕਰਨਲ ਸੁਧਾਂਸ਼ੂ ਆਰੀਆ (ਸੇਵਾਮੁਕਤ) ਨੇ ਆਪਣੀ ਮੁਹਾਰਤ ਸਾਂਝੀ ਕਰਨ ਲਈ ਨਾਗਪਾਲ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਜਸਬੀਰ ਸਿੰਘ ਬਰਾੜ ਨੇ ਵਰਕਸ਼ਾਪ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਅਸਲ ’ਚ ਚੰਗੀ ਅਤੇ ਅਧਿਆਪਕਾਂ ਲਈ ਬਹੁਤ ਹੀ ਲਾਭਦਾਇਕ ਵਰਕਸ਼ਾਪ ਸੀ।