ਗੁਰੂ ਨਾਨਕ ਕਾਲਜ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ
ਗੁਰੂ ਨਾਨਕ ਕਾਲਜ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ
Publish Date: Mon, 09 Feb 2026 03:15 PM (IST)
Updated Date: Mon, 09 Feb 2026 03:17 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜੀਵ ਵਿਗਿਆਨ ਵਿਭਾਗ ਵੱਲੋਂ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਅਤੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਪੀਪੀਟੀ ਮੁਕਾਬਲੇ ’ਚ ਅਨੁਪ੍ਰੀਤ ਕੌਰ ਨੇ ਪਹਿਲਾ, ਬੀਐਸਸੀ ਮੈਡੀਕਲ ਦੂਜੇ ਸਾਲ ਦੀ ਸਿਮਰਨਜੀਤ ਕੌਰ ਨੇ ਦੂਜਾ ਅਤੇ ਬੀਐਸਸੀ ਦੀ ਹਰਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਲੋਗਨ ਲਿਖਣ ਮੁਕਾਬਲੇ ’ਚ ਜਸ਼ਨਪ੍ਰੀਤ ਨੇ ਪਹਿਲਾ, ਬੀਐਸਸੀ ਪਹਿਲੇ ਸਾਲ ਦੀ ਅੰਜੂ ਨੇ ਦੂਜਾ ਅਤੇ ਪ੍ਰਗਤੀ ਨੇ ਬੀਐਸਸੀ ਮੈਡੀਕਲ ਪਹਿਲੇ ਸਾਲ ਨੇ ਤੀਜਾ ਇਨਾਮ ਪ੍ਰਾਪਤ ਕੀਤਾ। ਵਿਭਾਗ ਦੇ ਮੁਖੀ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕੈਂਸਰ ਪ੍ਰਤੀ ਜਾਗਰੂਕਤਾ ਲਿਆਉਣ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਰਾਣਾ ਬਲਜਿੰਦਰ ਕੌਰ ਅਤੇ ਡੀਨ ਅਕਾਦਮਿਕ ਡਾ. ਨੀਨਾ ਮਹਿਤਾ ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਭਾਗ ਦੇ ਯਤਨਾ ਦੀ ਸ਼ਲਾਘਾ ਕੀਤੀ। ਮੈਡਮ ਸਤਬੀਰ ਅਤੇ ਅਮੀਸ਼ਾ ਨੇ ਇਸ ਗਤੀਵਿਧੀ ਨੂੰ ਆਯੋਜਿਤ ਕਰਨ ਵਿੱਚ ਮਦਦ ਕੀਤੀ।