ਬਾਬਾ ਗੰਗਾ ਰਾਮ ਪਬਲਿਕ ਸਕੂਲ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Sat, 25 Apr 2026 03:31 PM (IST)
Updated Date: Sat, 25 Apr 2026 03:34 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਸਕੂਲ ਪ੍ਰਿੰਸੀਪਲ ਰਾਧਾ ਸੇਠੀ ਦੀ ਅਗਵਾਈ ’ਚ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਦੌਰਾਨ ਪੰਜਾਬੀ ਅਧਿਆਪਕ ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਰ ਸਾਲ 22 ਅਪ੍ਰੈਲ ਨੂੰ ਪੂਰੀ ਦੁਨੀਆ ’ਚ ਧਰਤੀ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਧਰਤੀ ਨੂੰ ਬਚਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜੋਕਾ ਮਨੁੱਖ ਆਪਣੇ ਲਾਲਚ ਲਈ ਧਰਤੀ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਵੱਧਦਾ ਪ੍ਰਦੂਸ਼ਣ, ਜੰਗਲਾਂ ਦੀ ਕਟਾਈ, ਈ-ਕਚਰਾ ਅਤੇ ਗਲੋਬਲ ਵਾਰਮਿੰਗ ਸਾਡੀ ਧਰਤੀ ਲਈ ਵੱਡਾ ਖ਼ਤਰਾ ਬਣਦੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਸਾਨੂੰ ਜੰਗਲਾਂ ਦੀ ਕਟਾਈ ਰੋਕ ਕੇ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਜ਼ਰੂਰਤ ਹੈ। ਪ੍ਰਦੂਸ਼ਣ ਘਟਾ ਕੇ, ਪਾਣੀ ਦੀ ਬਚਤ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਕੇ ਹੀ ਅਸੀਂ ਆਪਣੀ ਧਰਤੀ ਮਾਤਾ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਤ ਰੱਖ ਸਕਦੇ ਹਾਂ। ਇਸ ਮੌਕੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਧਰਤੀ ਦਿਵਸ (ਅਰਥ-ਡੇ) ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ ਅਤੇ ਵਿਦਿਆਰਥੀਆਂ ਦੇ ਵਿਚਕਾਰ ਭਾਸ਼ਣ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਲਿਆਂ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਸਮੁੱਚਾ ਸਕੂਲ ਸਟਾਫ ਵੀ ਹਾਜ਼ਰ ਰਿਹਾ।