ਜੇਐਨਜੇ ਡੀਏਵੀ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
ਡੀਏਵੀ ਸਕੂਲ ਗਿੱਦੜਬਾਹਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Fri, 24 Apr 2026 04:51 PM (IST)
Updated Date: Fri, 24 Apr 2026 04:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਜੇਐਨਜੇ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਧਰਤੀ ਨੂੰ ਹਰਾ-ਭਰਾ ਤੇ ਸਾਫ਼ ਰੱਖਣ ਦੇ ਮਕਸਦ ਨਾਲ ਸਕੂਲ ਦੇ ‘ਈਕੋ ਕਲੱਬ’ ਵੱਲੋਂ ਧਰਤੀ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਦੀ ਰਹਿਨੁਮਾਈ ਹੇਠ ਤੇ ਕਲੱਬ ਕੋਆਰਡੀਨੇਟਰ ਭੁਪਿੰਦਰ ਸਿੰਘ ਦੇ ਯਤਨਾਂ ਸਦਕਾ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਤੇ ਡਰਾਇੰਗ ਅਧਾਰਤ ਮੁਕਾਬਲਿਆਂ ’ਚ ਹਿੱਸਾ ਲਿਆ। ਪ੍ਰਿੰ. ਗੁਰਦਾਸ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਸਮੂਹ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੇ ਸਬੰਧ ਵਿੱਚ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਅਸੀਂ ਕਿਵੇਂ ਛੋਟੇ ਛੋਟੇ ਕਦਮਾਂ ਨਾਲ ਪਾਣੀ ਨੂੰ ਬਚਾ ਸਕਦੇ ਹਾਂ, ਬਿਜਲੀ ਨੂੰ ਬਚਾ ਸਕਦੇ ਹਾਂ ਤੇ ਕਿਸ ਤਰ੍ਹਾਂ ਆਪਣੀ ਗੰਧਲੀ ਹੋ ਰਹੀ ਹਵਾ ਨੂੰ ਸਾਫ ਅਤੇ ਸਵੱਛ ਰੱਖ ਸਕਦੇ ਹਾਂ, ਕਿਸ ਤਰ੍ਹਾਂ ਪਲਾਸਟਿਕ ਦੀ ਵਰਤੋਂ ਘਟਾ ਕੇ ਧਰਤੀ ਨੂੰ ਹਰਾ ਭਰਾ ਬਣਾਉਣ ਵਿੱਚ ਮਦਦ ਕਰ ਸਕਦੇ ਹਾਂ ਅਤੇ ਨਾਲ ਹੀ ਦੱਸਿਆ ਕਿ ਕਿਵੇਂ ਸੰਤੁਲਿਤ ਭੋਜਨ ਗ੍ਰਹਿਣ ਕਰਕੇ ਆਪਣੇ-ਆਪ ਨੂੰ ਤੇ ਆਪਣੀ ਪੂਰੀ ਸੋਸਾਇਟੀ ਨੂੰ ਤੰਦਰੁਸਤੀ ਭਰਿਆ ਵਾਤਾਵਰਨ ਦੇ ਸਕਦੇ ਹਾਂ। ਕਿਸ ਤਰ੍ਹਾਂ ਵੱਧ ਤੋਂ ਵੱਧ ਦਰਖਤ ਲਗਾ ਕੇ ਧਰਤੀ ਨੂੰ ਹਰਿਆਲੀ ਭਰਪੂਰ ਬਣਾ ਕੇ ਗਲੋਬਲ ਵਾਰਮਿੰਗ ਤੋਂ ਬਚਾਇਆ ਜਾ ਸਕਦਾ ਹੈ ਅਤੇ ਕਿਹੜੇ ਕਿਹੜੇ ਤਰੀਕਿਆਂ ਨਾਲ ਇਸ ਸਬੰਧੀ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕਦਾ ਹੈ।