ਅਕਾਲ ਅਕੈਡਮੀ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਅਕਾਲ ਅਕੈਡਮੀ ਮਧੀਰ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sat, 25 Apr 2026 04:32 PM (IST)
Updated Date: Sat, 25 Apr 2026 04:34 PM (IST)

- ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਸਮੇਂ ਦੀ ਲੋੜ : ਪ੍ਰਿੰਸੀਪਲ ਸੁਖਵੀਰ ਕੌਰ ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਮਧੀਰ ਵਿਖੇ ਪ੍ਰਿੰਸੀਪਲ ਸੁਖਵੀਰ ਕੌਰ ਦੀ ਅਗਵਾਈ ’ਚ ਵਿਸ਼ਵ ਧਰਤੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਸੁਖਬੀਰ ਕੌਰ ਨੇ ਕਿਹਾ ਕਿ ਜੇਕਰ ਅਸੀਂ ਅੱਜ ਆਪਣੀ ਧਰਤੀ ਨੂੰ ਨਾ ਸੰਭਾਲਿਆ ਤਾਂ ਆਉਣ ਵਾਲਾ ਸਾਡਾ ਖਤਰੇ ’ਚ ਪੈ ਸਕਦਾ ਹੈ। ਉਨ੍ਹਾਂ ਬੱਚਿਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤਿਆਗਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਅਤੇ ਖੁਸ਼ਹਾਲ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਉਨਾਂ ਦਾ ਪਾਲਣ ਪੋਸ਼ਣ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸਾਹਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸੁਖਵੀਰ ਕੌਰ ਨੇ ਕਿਹਾ ਕਿ ਕੁਦਰਤ ਦੀ ਸੰਭਾਲ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ ਅਤੇ ਹਰ ਬੱਚੇ ਨੂੰ ਆਪਣੇ ਜਨਮ ਦਿਨ ਤੇ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਕੂਲ ਕੈਂਪਸ ਵਿੱਚ ਵੱਖ-ਵੱਖ ਤਰ੍ਹਾਂ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਬੱਚਿਆਂ ਨੇ ਇਨ੍ਹਾਂ ਬੂਟਿਆਂ ਦੀ ਸੰਭਾਲ ਕਰਨ ਦਾ ਪ੍ਰਣ ਵੀ ਲਿਆ। ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਧਰਤੀ ਦੇ ਵਧ ਰਹੇ ਤਾਪਮਾਨ ਦੇ ਮਾਰੂ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕ ਹਾਜ਼ਰ ਸਨ।