- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੂਟੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਸੰਭਾਲ ਦਿਵਸ

ਪੰਜਾਬੀ ਜਾਗਰਣ, ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਮਾਜ-ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵੱਲੋਂ ਵਿਸ਼ਵ ਵਾਤਾਵਰਨ ਸੰਭਾਲ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ’ਚ ਫ਼ਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਲਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਅਜੋਕੇ ਸਮੇਂ ’ਚ ਵਧ ਰਹੇ ਪ੍ਰਦੂਸ਼ਣ, ਰੁੱਖਾਂ ਦੀ ਕਟਾਈ ਤੇ ਕੁਦਰਤੀ ਸਰੋਤਾਂ ਦੀ ਦੁਰਵਰਤੋਂ ਕਾਰਨ ਵਾਤਾਵਰਨ ਦਾ ਸੰਤੁਲਨ ਵਿਗੜ ਰਿਹਾ ਹੈ। ਇਸ ਲਈ ਵਾਤਾਵਰਨ ਦੀ ਸੁਰੱਖਿਆ ਕਰਨਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਰਫ਼ ਬੂਟੇ ਲਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਵੱਡੇ ਰੁੱਖ ਬਣਾਉਣਾ ਵੀ ਬਹੁਤ ਜ਼ਰੂਰੀ ਹੈ। ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਸਕੂਲਾਂ, ਸਾਂਝੀਆਂ ਥਾਵਾਂ ਅਤੇ ਖਾਲੀ ਪਈਆਂ ਜ਼ਮੀਨਾਂ ’ਚ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਵੀ ਯਤਨ ਕਰਨ। ਪਿੰਡ ਉਦੇਕਰਨ ਵਾਸੀ ਵਾਤਾਵਰਨ ਪ੍ਰੇਮੀ ਸ਼ਮਸ਼ੇਰ ਸਿੰਘ ਬਰਾੜ ਨੇ ਸੰਕਲਪ ਸੁਸਾਇਟੀ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸੰਸਥਾ ਵੱਲੋਂ ਦਿਵਸ ਨੂੰ ਸਮਰਪਿਤ ਪਿੰਡ ਉਦੇਕਰਨ ਵਿਖੇ ਲਾਏ ਬੂਟਿਆਂ ਦੀ ਸਾਂਭ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਵੀ ਲਈ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਸੰਧੂ, ਗੁਰਲੀਨ ਸਿੰਘ ਬਰਾੜ ਤੇ ਭਵਕੀਰਤ ਸਿੰਘ ਸੰਧੂ ਆਦਿ ਹਾਜ਼ਰ ਸਨ।