ਸੀਐਚਸੀ ਦੋਦਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
ਸੀਐਚਸੀ ਦੋਦਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Publish Date: Wed, 08 Apr 2026 03:27 PM (IST)
Updated Date: Wed, 08 Apr 2026 03:29 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾਕਟਰ ਸੁਨੀਲ ਬਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਿਰਨਾਲ ਬਾਂਸਲ ਦੀ ਅਗਵਾਈ ’ਚ ਸੀਐਚਸੀ ਦੋਦਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਐਸਐਮਓ ਵੱਲੋਂ ਲੋਕਾਂ ਨੂੰ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਮੁੱਖ ਉਦੇਸ਼ ਮੇਰੀ ਸਿਹਤ ਮੇਰਾ ਆਧਿਕਾਰ ਹੈ ਤਾਂ ਜੋ ਹਰ ਨਾਗਰਿਕ ਨੂੰ ਮਿਆਰੀ ਸਹੂਲਤਾਂ ਮਿਲ ਸਕਣ। ਇਸ ਸਮੇਂ ਰੋਜ਼ਾਨਾ ਕਸਰਤ ਕਰਨ, ਸੰਤੁਲਿਤ ਖੁਰਾਕ ਲੈਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ। ਅੱਜ ਕੱਲ੍ਹ ਭੱਜ ਦੌੜ ਭਰੀ ਜ਼ਿੰਦਗੀ ਵਿਚ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਇਸਤੋਂ ਇਲਾਵਾ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਅਤੇ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨ ਤੇ ਜ਼ੋਰ ਦਿੱਤਾ ਗਿਆ ਤਾਂ ਜੋ ਮੌਸਮੀ ਬਿਮਾਰੀਆਂ ਤੋਂ ਬਚਿਆ ਜਾ ਸਕੇ। ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ’ਚ ਮਿਲਣ ਵਾਲੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਮੇਂ ਡਾਕਟਰ ਰੋਬਿਨ ਕੁਮਾਰ, ਡਾਕਟਰ ਪੰਕਜ਼, ਡਾਕਟਰ ਮਨਪ੍ਰੀਤ ਕੌਰ, ਡਾਕਟਰ ਸਾਕਸ਼ੀ, ਡਾਕਟਰ ਹਰਪ੍ਰੀਤ ਸਿੰਘ, ਵਿਨੋਦ ਕੁਮਾਰ ਏਐਮਓ, ਸੁਖਵਿੰਦਰ ਸਿੰਘ ਮਲਟੀਪਰਪਜ ਹੈਲਥ ਸੁਪਰਵਾਈਜ਼ਰ, ਚਮਕੌਰ ਸਿੰਘ ਐਮਐਲਟੀ, ਕਿਰਨ ਬਾਲਾ, ਨਰਸਿੰਗ ਕਰਮਜੀਤ ਕੌਰ ਸਟਾਫ਼ ਨਰਸ, ਗੋਰਵ ਕੁਮਾਰ, ਹਰਜਿੰਦਰ ਕੌਰ, ਕਾਂਤਾ ਰਾਣੀ, ਸੁਖਪਾਲ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।