ਸੀਐੱਚਸੀ ’ਚ ਵਿਸ਼ਵ ਮਲੇਰੀਆ ਦਿਵਸ ਮਨਾਇਆ
ਸੀਐਚਸੀ ਦੋਦਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ
Publish Date: Sat, 25 Apr 2026 05:31 PM (IST)
Updated Date: Sat, 25 Apr 2026 05:34 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ, ਦੋਦਾ : ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਡਾ. ਮਿਰਨਾਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਦੋਦਾ ਦੀ ਅਗਵਾਈ ’ਚ ਸੀਐੱਚਸੀ ਦੋਦਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰੋਬਿਨ ਕੁਮਾਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਮਲੇਰੀਆ ਇਕ ਕਿਸਮ ਦਾ ਗੰਭੀਰ ਬੁਖਾਰ ਹੈ ਜੋ ਕਿ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਸ ਬੁਖਾਰ ਦੇ ਲੱਛਣ ਠੰਢ ਅਤੇ ਕਾਂਬੇ ਨਾਲ ਬੁਖਾਰ ਉਲਟੀਆਂ ਅਤੇ ਸਿਰ ਦਰਦ ਹੋਣਾ ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ ਅਤੇ ਪਸੀਨਾ ਆਉਣਾ ਹੈ। ਇਸਤੋਂ ਬਚਾਓ ਲਈ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖੋ ਪਾਣੀ ਖੜ੍ਹਾ ਨਾ ਹੋਣ ਦਿਓ, ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ ਖੜ੍ਹੇ ਪਾਣੀ ਉਪਰ ਤੇਲ ਪਾਓ, ਅਜਿਹੇ ਕੱਪੜੇ ਪਹਿਨ ਕੇ ਰੱਖੋ ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ, ਬੁਖਾਰ ਹੋਣ ਦੀ ਸੂਰਤ ’ਚ ਨੇੜੇ ਸਰਕਾਰੀ ਹਸਪਤਾਲਾ ’ਚ ਚੈੱਕ ਅੱਪ ਕਰਵਾਓ ਜਿੱਥੇ ਬਿਲਕੁਲ ਫਰੀ ਇਲਾਜ ਕੀਤਾ ਜਾਂਦਾ ਹੈ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਨੂੰ ਨਾਲ ਲੈਕੇ ਸੀਐਚਸੀ ਦੋਦਾ ਤੋਂ ਬੱਸ ਸਟੈਂਡ ਦੋਦਾ ਤੱਕ ਰੈਲੀ ਕੱਢੀ ਗਈ। ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਪੈਂਫਲਿਟ ਵੰਡ ਕੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਗੁਰਤੇਜ ਸਿੰਘ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰ ਮੇਲ ਆਦਿ ਹਾਜ਼ਰ ਸਨ।