ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਲਾਇਆ ਯੋਗਾ ਕੈਂਪ
ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਯੋਗਾ ਕੈਂਪ ਲਗਾਇਆ
Publish Date: Thu, 26 Feb 2026 04:09 PM (IST)
Updated Date: Fri, 27 Feb 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਯੋਗਾ ਕੈਂਪ ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ’ਚ ਆਯੁਰਵੈਦਿਕ ਵਿਭਾਗ ਤੋਂ ਆਏ ਆਯੁਰਵੈਦਿਕ ਮੈਡੀਕਲ ਅਫਸਰ ਡਾ. ਮੋਨਿਕਾ ਗਿਰਧਰ, ਡਾ. ਸ਼ਿਲਪਾ ਭੌਣ ਅਤੇ ਡਾ. ਗੁਰਪ੍ਰੀਤ ਸਿੰਘ ਡੀਏਯੂਓ ਵੱਲੋਂ ਸੀਨੀਅਰ ਸਿਟੀਜ਼ਨ ਨੂੰ ਯੋਗਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਬਜ਼ੁਰਗਾਂ ਨੂੰ ਯੋਗ ਵੀ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਯੋਗ ਅਭਿਆਸ ਰਾਹੀਂ ਅਸੀਂ ਆਪਣੇ ਆਪ ਨੂੰ ਚਿੰਤਾਮੁਕਤ ਕਰਦੇ ਹਾਂ ਜਿਸ ਨਾਲ ਮਨ ਅਤੇ ਸਾਡੇ ਸਰੀਰ ਨੂੰ ਸ਼ਾਂਤੀ ਮਿਲਦੀ ਹੈ। ਇਸੇ ਤਰ੍ਹਾਂ ਯੋਗ ਕਰਨ ਨਾਲ ਅਸੀਂ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਹੁੰਦੇ ਹਾਂ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰਾਜਵੰਤ ਕੌਰ ਅਤੇ ਬਿਰਧ ਆਸ਼ਰਮ ਦਾ ਸਟਾਫ ਆਦਿ ਹਾਜ਼ਰ ਸਨ।