- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਗ੍ਰਾਮ ਹੈਰੋਇਨ, ਪਿਸਤੌਲ ਤੇ 9 ਜਿੰਦਾ ਕਾਰਤੂਸਾਂ ਸਮੇਤ ਨੌਜਵਾਨ ਕਾਬੂ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਲੰਬੀ ਪੁਲਿਸ ਨੇ ਇੱਕ ਨੌਜਵਾਨ ਨੂੰ 10 ਗ੍ਰਾਮ ਹੈਰੋਇਨ, 30 ਬੋਰ ਪਿਸਤੌਲ (ਮੈਗਜ਼ੀਨ ਸਮੇਤ) ਅਤੇ 9 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸਪੀ (ਡੀ) ਅਸ਼ੋਕ ਮੀਨਾ, ਡੀਐੱਸਪੀ ਲੰਬੀ ਹਰਬੰਸ ਸਿੰਘ ਅਤੇ ਥਾਣਾ ਮੁੱਖੀ ਇੰਸਪੈਕਟਰ ਜਸਵੀਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਪਿੰਡ ਪੰਜਾਵਾ, ਸਿੱਖਵਾਲਾ ਅਤੇ ਫਤਿਹਪੁਰ ਮਨੀਆਂਵਾਲਾ ਵੱਲ ਗਸ਼ਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੰਡ ਫਤਿਹਪੁਰ ਮਨੀਆਂਵਾਲਾ ਦੇ ਸ਼ਮਸ਼ਾਨਘਾਟ ਨੇੜੇ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਛਾਣ ਜਗਮੀਤ ਸਿੰਘ ਵਾਸੀ ਪਿੰਡ ਦਿਉਣ ਖੇੜਾ (ਥਾਣਾ ਲੰਬੀ) ਵਜੋਂ ਦੱਸੀ। ਤਲਾਸ਼ੀ ਲੈਣ ’ਤੇ ਉਕਤ ਨੌਜਵਾਨ ਕੋਲੋਂ 10 ਗ੍ਰਾਮ ਹੈਰੋਇਨ, ਇੱਕ 30 ਬੋਰ ਪਿਸਤੌਲ ਅਤੇ ਮੈਗਜ਼ੀਨ