ਪਿੰਡ ਮੋਹਲਾਂ ’ਚ ਨੌਜਵਾਨ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
ਪਿੰਡ ਮੋਹਲਾਂ ’ਚ ਨੌਜਵਾਨ ਵੱਲੋਂ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
Publish Date: Fri, 30 Jan 2026 06:26 PM (IST)
Updated Date: Sat, 31 Jan 2026 04:11 AM (IST)
ਤਸਵੀਰ : 30ਐਮਕੇਟੀ12 ਮ੍ਰਿਤਕ ਰਣਬੀਰ ਸਿੰਘ ਦੀ ਫਾਈਲ ਫੋਟੋ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਪਿੰਡ ਮੋਹਲਾਂ ’ਚ ਇਕ 35 ਸਾਲਾ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਣਬੀਰ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਪਿੰਡ ਮੋਹਲਾਂ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਉਕਤ ਨੌਜਵਾਨ ਘਰੇਲੂ ਕਲੇਸ਼ ਕਾਰਨ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਆਪਣੀ ਲਾਇਸੈਂਸੀ 12 ਬੋਰ ਬੰਦੂਕ ਨਾਲ ਖ਼ੁਦ ਨੂੰ ਗੋਲ਼ੀ ਮਾਰ ਲਈ। ਉਧਰ, ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਕਬਰਵਾਲਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਲੋਟ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਮ੍ਰਿਤਕ ਦੀਆਂ 8 ਤੇ 5 ਸਾਲ ਦੀਆਂ ਦੋ ਲੜਕੀਆਂ ਹਨ। ਪੁਲਿਸ ਵੱਲੋਂ ਗੋਲ਼ੀ ਮਾਰਨ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਅਜੇ ਤੱਕ ਮ੍ਰਿਤਕ ਦੇ ਗੋਲ਼ੀ ਮਾਰਨ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।