ਸ਼ਿਵਰਾਜ ਸਿੰਘ ਰਾਜੂ/ਸੁਖਦੀਪ ਸਿੰਘ , ਸ੍ਰੀ ਮੁਕਤਸਰ ਸਾਹਿਬ: ਐਤਵਾਰ ਰਾਤ ਕਰੀਬ 9:30 ਵਜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਚਮਕੌਰ ਸਿੰਘ (35) ਪੁੱਤਰ ਰਾਜਾ ਸਿੰਘ ਵਾਸੀ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਆਪਣੇ ਘਰ 'ਚ ਮੌਜੂਦ ਸੀ ਕਿ ਰਾਤ ਨੂੰ 9.30 ਵਜੇ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ, ਜਿਨ੍ਹਾਂ ਨੇ ਪਹਿਲਾਂ ਮੋਟਰਸਾਈਕਲ ਗੇਟ ਵਿਚ ਮਾਰਿਆ ਤੇ ਚਮਕੌਰ ਸਿੰਘ ਨੂੰ ਬਾਹਰ ਨਿਕਲਣ ਲਈ ਕਿਹਾ। ਚਮਕੌਰ ਸਿੰਘ ਨੇ ਜਦ ਗੇਟ ਖੋਲ੍ਹਿਆ ਤਾਂ ਉਨ੍ਹਾਂ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਜਿਸ ਕਾਰਨ ਚਮਕੌਰ ਸਿੰਘ ਦੇ ਚਾਰ ਗੋਲ਼ੀਆਂ ਲੱਗੀਆਂ ਤੇ ਉਹ ਗੰਭੀਰ ਜ਼ਖਮੀ ਹੋ ਗਿਆ। ਗੋਲ਼ੀਆਂ ਮਾਰਨ ਤੋਂ ਤੁਰੰਤ ਬਾਅਦ ਮੋਟਰਸਾਈਕਲ ਸਵਾਰ ਫਰਾਰ ਹੋ ਗਏ। ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਸਿਟੀ ਪੁਲਸ ਨੇ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਹਾਲਤ ਚਮਕੌਰ ਸਿੰਘ ਨੂੰ ਮੁਕਤਸਰ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਚਮਕੌਰ ਸਿੰਘ ਤੇ ਵੀ ਦਰਜ ਹੈ ਕਤਲ ਦਾ ਕੇਸ

ਚਮਕੌਰ ਸਿੰਘ ਨੇ ਆਪਣੇ ਹੀ ਪਿੰਡ ਦੇ ਦਲੀਪ ਸਿੰਘ ਨਾਮੀ ਵਿਅਕਤੀ ਨੂੰ ਕੁਝ ਹੋਰ ਲੋਕਾਂ ਨਾਲ ਮਿਲ ਕੇ ਕਤਲ ਕਰਵਾ ਦਿੱਤਾ ਸੀ। ਇਸ ਕਤਲ ਕੇਸ ਵਿੱਚ ਉਸ ਨੂੰ ਸਜ਼ਾ ਹੋਈ ਸੀ ਅਤੇ ਉਹ ਸਜ਼ਾ ਤੋਂ ਕੇ ਜੇਲ੍ਹ ਤੋਂ ਬਾਹਰ ਆਇਆ ਸੀ।

Posted By: Akash Deep