ਵਾਈਐਸ ਸਕੂਲ ਥਾਂਦੇਵਾਲਾ ਦਾ ਬਾਰਵੀਂ ਦਾ ਨਤੀਜਾ ਸੌ ਫ਼ੀਸਦ
ਵਾਈਐਸ ਪਬਲਿਕ ਸੀ. ਸੈ. ਸਕੂਲ ਥਾਂਦੇਵਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Publish Date: Sun, 17 May 2026 03:41 PM (IST)
Updated Date: Sun, 17 May 2026 03:42 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਵਾਈਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸ਼ਾਨਦਾਰ ਨਤੀਜੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਏ ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਕਿਹਾ ਕਿ ਇਹ ਨਤੀਜਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫਲ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਉਨ੍ਹਾਂ ਦਾ ਆਉਣ ਵਾਲਾ ਭਵਿੱਖ ਵਧੀਆ ਬਣ ਸਕੇ। ਇਸ ਮੌਕੇ ਬੋਲਦਿਆਂ ਸਕੂਲ ਪ੍ਰਿੰਸੀਪਲ ਮੈਡਮ ਬੀਰਪਾਲ ਕੌਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਸਖ਼ਤ ਮਿਹਨਤ ਕਰਦੇ ਹਨ। ਉਨ੍ਹਾਂ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਆਉਂਦੇ ਹਨ। ਇਹ ਨਤੀਜੇ ਵਿਦਿਆਰਥੀਆਂ ਦਾ ਭਵਿੱਖ ਤੈਅ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਬਾਰਵੀਂ ਜਮਾਤ ਚੋਂ ਪਹਿਲਾ ਸਥਾਨ ਤੇ ਗੁਰਵਿੰਦਰ ਕੌਰ ਸਪੁੱਤਰੀ ਸਤਨਾਮ ਸਿੰਘ ਨੇ 89 ਪ੍ਰਤੀਸ਼ਤ, ਦੂਜਾ ਸਥਾਨ ਕਮਲਪ੍ਰੀਤ ਕੌਰ ਸਪੁੱਤਰੀ ਇਕਬਾਲ ਸਿੰਘ ਨੇ 87.2 ਪ੍ਰਤੀਸ਼ਤ ਤੇ ਜਸ਼ਨਪ੍ਰੀਤ ਸਿੰਘ ਬਰਾੜ ਸਪੁੱਤਰ ਯਾਦਵਿੰਦਰ ਸਿੰਘ ਬਰਾੜ ਨੇ 85 ਪ੍ਰਤੀਸ਼ਤ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਇਨ੍ਹਾਂ ਵਿਦਿਆਰਥੀਆਂ ਦਾ ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਹਾਜ਼ਰ ਸਨ।