ਵਾਈਐੱਸ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ
ਵਾਈਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Publish Date: Tue, 14 Apr 2026 04:00 PM (IST)
Updated Date: Wed, 15 Apr 2026 04:01 AM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਚ ਵਾਈਐਸ ਪਬਲਿਕ ਸੀਨੀ. ਸੈਕੰ. ਸਕੂਲ ਥਾਂਦੇਵਾਲਾ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਪਿਛਲੇ ਸਾਲਾਂ ਦੀ ਪਰੰਪਰਾ ਜਾਰੀ ਰੱਖਦੇ ਹੋਏ 100 ਫੀਸਦੀ ਨਤੀਜੇ ਨਾਲ ਖੂਬ ਮੱਲਾਂ ਮਾਰੀਆਂ ਅਤੇ ਚੰਗੇ ਅੰਕ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਬੀਰਪਾਲ ਕੌਰ ਨੇ ਦੱਸਿਆ ਕਿ ਅੱਠਵੀਂ ਦੀ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ। ਐਸ਼ਵੀਰ ਸਿੰਘ ਸਪੁੱਤਰ ਸ੍ਰ. ਸੁਖਮੰਦਰ ਸਿੰਘ ਨੇ 575/600 (95.8 ਫੀਸਦੀ) ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਪ੍ਰਭਜੋਤ ਕੌਰ ਸਪੁੱਤਰੀ ਪ੍ਰੀਤਪਾਲ ਸਿੰਘ ਨੇ 573/600 (95.6 ਫੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ ਚ ਦੂਜਾ ਸਥਾਨ ਅਤੇ ਰੇਚਲਪ੍ਰੀਤ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ 570/600 (95 ਫੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ ਚ ਤੀਜਾ ਸਥਾਨ ਹਾਸਲ ਕੀਤਾ। ਇਸਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰ ਕੇ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਦਲਜੀਤ ਸਿੰਘ , ਚੇਅਰਮੈਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਦੇ ਸਿਰ ਬੰਨ੍ਹਿਆ।