ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਚੋਣਾਂ : ਦੀਪਕ ਭਾਟੀਆ
ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ : ਦੀਪਕ ਭਾਟੀਆ
Publish Date: Wed, 03 Dec 2025 10:07 PM (IST)
Updated Date: Wed, 03 Dec 2025 10:08 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮਾਨਯੋਗ ਸਟੇਟ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਿਕ ਦੀਪਕ ਭਾਟੀਆ, ਪੀਸੀਐਸ (2016) ਸਹਾਇਕ ਕਮਿਸ਼ਨਰ ਸਟੇਟ ਟੈਕਸਜ਼ ਲੁਧਿਆਣਾ-1-ਚੋਣ ਆਬਜ਼ਰਵਰ ਜਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹੇ ’ਚ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ 2025 ਦੇ ਸਮੁੱਚੇ ਪ੍ਰਬੰਧਾਂ ਦੀ ਸਮੀਖਿਆ ਲਈ ਅੱਜ ਕੈਨਾਲ ਰੈਸਟ ਹਾਊਸ, ਬਠਿੰਡਾ ਰੋੜ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣਾਂ ਲਈ ਨਿਯੁਕਤ ਕੀਤੇ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਆਬਜ਼ਰਵਰ ਵੱਲੋਂ ਸਮੂਹ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਆਦੇਸ਼ ਦਿੱਤੇ ਗਏ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦਾ ਕੰਮ ਪਾਰਦਰਸ਼ੀ, ਸੁਚੱਜੇ ਢੰਗ ਅਤੇ ਅਮਨ ਅਮਾਨ ਨਾਲ ਨੇਪਰੇ ਚੜਾਉਣਾ ਯਕੀਨੀ ਬਨਾਇਆ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 81461-95700 ’ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਦੌਰਾਨ ਚੋਣ ਆਬਜ਼ਰਵਰ ਸ੍ਰੀ ਦੀਪਕ ਭਾਟੀਆ ਜੀ ਕੈਨਾਲ ਰੈਸਟ ਹਾਊਸ, ਬਠਿੰਡਾ ਰੋੜ ਸ੍ਰੀ ਮੁਕਤਸਰ ਸਾਹਿਬ ਵਿਖੇ ਠਹਿਰੇ ਹਨ।