ਨਸ਼ੇ ਦੀਆਂ 20 ਗੋਲ਼ੀਆਂ ਸਣੇ ਇਕ ਨੌਜਵਾਨ ਕਾਬੂ
ਨਸ਼ੇ ਦੀਆਂ 20 ਗੋਲੀਆਂ ਸਮੇਤ 1 ਨੌਜਵਾਨ ਕਾਬੂ
Publish Date: Tue, 06 Jan 2026 03:30 PM (IST)
Updated Date: Tue, 06 Jan 2026 03:32 PM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੁਲਿਸ ਵੱਲੋਂ ਇਕ ਨੌਜਵਾਨ ਨੂੰ ਨਸ਼ੇ ਦੀਆਂ ਗੋਲ਼ੀਆਂ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਥਾਣਾ ਸਿਟੀ ਬੰਗਾ ਦੇ ਹੈੱਡ ਕਾਂਸਟੇਬਲ ਜਸਕਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਗੜ੍ਹਸ਼ੰਕਰ ਚੌਕ ਬੰਗਾ ਤੋਂ ਹੁੰਦੇ ਹੋਏ ਜਦੋਂ ਝਿੱਕਾ ਪੁਲੀ ਬੰਗਾ ਨੇੜੇ ਪੁੱਜੇ ਤਾਂ ਉਨ੍ਹਾਂ ਸਾਹਮਣਿਓਂ ਇਕ ਨੌਜਵਾਨ ਪੈਦਲ ਆਉਂਦਾ ਦੇਖਿਆ, ਜਿਸ ਨੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਘਾਹ ’ਚ ਸੁੱਟ ਦਿੱਤਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਉਸ ਨੂੰ ਕਾਬੂ ਕਰਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਅਸ਼ੋਕ ਕੁਮਾਰ ਪੁੱਤਰ ਰਾਮ ਲਾਲ ਵਾਸੀ ਪਿੰਡ ਮੱਲ੍ਹਾ ਬੇਦੀਆਂ ਦੱਸਿਆ। ਜਦੋਂ ਪੁਲਿਸ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਦੀਆਂ ਕੁੱਲ 20 ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਅਸ਼ੋਕ ਕੁਮਾਰ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।