ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 10 ਖੇਡ ਮੈਦਾਨ ਲੋਕ ਅਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 10 ਖੇਡ ਮੈਦਾਨ ਲੋਕ ਅਰਪਿਤ
Publish Date: Mon, 24 Aug 2026 07:34 PM (IST)
Updated Date: Mon, 24 Aug 2026 07:36 PM (IST)
ਵਿਧਾਇਕ ਬੰਗਾ ਸੁਖਵਿੰਦਰ ਕੁਮਾਰ ਸੁੱਖੀ ਅਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਕੀਤੇ ਖੇਡ ਮੈਦਾਨਾਂ ਦੇ ਉਦਘਾਟਨ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 10 ਨਵੇਂ ਖੇਡ ਮੈਦਾਨ ਲੋਕ ਅਰਪਿਤ ਕੀਤੇ ਗਏ। ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਪਿੰਡਾਂ ਵਿਚ ਇਨ੍ਹਾਂ ਖੇਡ ਮੈਦਾਨਾਂ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਬਲਾਕ ਬੰਗਾ ਦੇ 4 ਪਿੰਡਾਂ ਘੁੰਮਾਣ, ਖੋਥੜਾ, ਰਾਏਪੁਰ ਦੱਬਾ, ਸਕੋਹਪੁਰ ਤੇ ਨਵਾਂਸ਼ਹਿਰ ਬਲਾਕ ਦੇ ਚਾਰ ਪਿੰਡਾਂ ਬਜੀਦਪੁਰ, ਬੈਂਸ, ਭਾਰਟਾ ਖੁਰਦ, ਮੰਗੂਵਾਲ, ਤੇ ਸੜੋਆ ਦੇ ਪਿੰਡ ਬਛੋੜੀ ਤੇ ਬਲਾਚੌਰ ਦੇ ਪਿੰਡ ਬੇਗੋਵਾਲ ਵਿਖੇ ਖੇਡ ਮੈਦਾਨ ਲੋਕ ਅਰਪਿਤ ਕੀਤੇ। ਵਿਧਾਇਕਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਰੂਰੀ ਹੈ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ। ਇਨ੍ਹਾਂ ਖੇਡ ਮੈਦਾਨਾਂ ਦੇ ਬਣਨ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵਧੀਆ ਪਲੇਟਫਾਰਮ ਮਿਲੇਗਾ ਤੇ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਦਾਨਾਂ ਵਿਚ ਵਾਲੀਬਾਲ, ਫੁੱਟਬਾਲ, ਕ੍ਰਿਕਟ, ਕਬੱਡੀ ਤੇ ਐਥਲੈਟਿਕਸ ਵਰਗੀਆਂ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ। ਸਰਕਾਰ ਵੱਲੋਂ ਜਲਦੀ ਹੀ ਹੋਰ ਪਿੰਡਾਂ ਵਿਚ ਵੀ ਅਜਿਹੇ ਮਾਡਲ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸੂਬੇ ਅੰਦਰ ਉਸਾਰੇ ਜਾ ਰਹੇ 3100 ਖੇਡ ਸਟੇਡੀਅਮ ਨੌਜਵਾਨਾਂ, ਖਿਡਾਰੀ ਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਲਈ ਖੇਡਾਂ ਵਿਚ ਰੁਚੀ ਵਧਾਉਣਗੇ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਗੇ। ਇਸ ਮੌਕੇ ਪਿੰਡ ਵਾਸੀਆਂ, ਸਰਪੰਚਾਂ, ਪੰਚਾਂ ਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।