- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
11. 30 ਗ੍ਰਾਮ ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ 11.30 ਗ੍ਰਾਮ ਹੌਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ 2 ਗ੍ਰਾਮ ਹੌਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਮਮਲੇ ਅਨੁਸਾਰ ਐਸਆਈ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰੇਲਵੇ ਕਰਾਸਿੰਗ ਬੰਗਾ ਰੋਡ ਤੋਂ ਹੁੰਦੇ ਹੋਏ ਫੋਕਲ ਪੁਆਇੰਟ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸੀ ਇੱਕ ਵਿਅਕਤੀ ਪੈਦਲ ਆਉਦਾ ਦਿਖਾਈ ਦਿੱਤਾ। ਜਿਸ ਨੂੰ ਸ਼ਕ ਦੀ ਬਿਨਾਂ ਤੇ ਕਾਬੂ ਕਰਕੇ ਉਸ ਦਾ ਨਾਂਅ ਪਤਾ ਪੁਛਿਆ। ਉਸ ਨੇ ਆਪਣਾ ਨਾਂਅ ਮਨਜਿੰਦਰ ਸਿੰਘ ਪੁੱਤਰ ਦੋਲਤ ਰਾਮ ਵਾਸੀ ਅਲੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਉਸ ਵੱਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਵਿਚੋਂ 2 ਗਰਾਮ ਹੈਰੋਇੰਨ ਬ੍ਰਾਮਦ ਹੋਣ ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦਸਰੇ ਮਾਮਲੇ ਵਿਚ ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਏਐੱਸਆਈ ਲਖਜਿੰਦਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਸਪਾਲ ਰਾਮ ਉਰਫ ਵਿੱਕੀ ਪੁੱਤਰ ਰਾਮ ਲੁਭਾਇਆ ਵਾਸੀ ਨਵੀਂ ਆਬਾਦੀ ਨੂੰ ਕਾਬੂ ਕਰਕੇ ਉਸ ਪਾਸੋਂ 3.30 ਗ੍ਰਾਮ ਹੈਰੋਇੰਨ ਬ੍ਰਾਮਦ ਹੋਣ ਤੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਔੜ ਦੀ ਪੁਲਿਸ ਪਾਰਟੀ ਨੇ 6 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਦੇ ਐੱਸਆਈ ਛੱਤਰ ਪਾਲ ਚੌਧਰੀ ਨੇ ਦੱਸਿਆ ਕਿ ਰਾਕੇਸ਼ ਕੁਮਾਰ ਉਰਫ ਲਾਡੀ ਪੁੱਤਰ ਦੇਵ ਰਾਜ ਵਾਸੀ ਕਲੋਨੀਆਂ ਪਿੰਡ ਗੜ੍ਹੀ ਅਜੀਤ ਸਿੰਘ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।