ਪੱਤਰ ਪੇ੍ਰਕ,ਬੰਗਾ : ਪੁਲਿਸ ਥਾਣਾ ਬੰਗਾ ਸਦਰ ਵਿਖੇ ਤੈਨਾਤ ਏਐੱਸਆਈ ਬਲਵਿੰਦਰ ਸਿੰਘ ਵੱਲੋਂ ਇਕ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਕੀਤੇ ਮੁਕੱਦਮੇ ਅਨੁਸਾਰ ਏਐੱਸਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਦੌਰਾਨ ਨਿੱਜੀ ਵਾਹਨ ਰਾਹੀਂ ਪਿੰਡ ਖਟਕੜ ਕਲਾਂ ਤੋਂ ਪਿੰਡ ਦੁਸਾਂਝ ਖੁਰਦ ਵਲ ਜਾ ਰਹੇ ਸਨ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਜਸਕਰਨਜੀਤ ਸਿੰਘ ਉਰਫ ਕਾਲੂ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦੁਸਾਂਝ ਖੁਰਦ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਆਪਣੇ ਨੇੜੇ ਦੇ ਪਿੰਡਾਂ 'ਚ ਸਸਤੇ ਭਾਅ ਵੇਚਦਾ ਹੈ। ਉਹ ਅੱਜ ਵੀ ਪਿੰਡ ਦੁਸਾਂਝ ਖੁਰਦ ਅਤੇ ਖਟਕੜ ਕਲਾਂ ਵਿਖੇ ਆਪਣੇ ਗਾਹਕਾਂ ਨੂੰ ਸ਼ਰਾਬ ਵੇਚ ਰਿਹਾ ਹੈ। ਦੱਸੇ ਅਨੁਸਾਰ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਮੌਕੇ 'ਤੇ ਗਿ੍ਫਤਾਰ ਕਰਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਮਾਰਕਾ ਹਿੰਮਤ ਸੇਲ ਇਨ ਚੰਡੀਗੜ੍ਹ ਬਰਾਮਦ ਕੀਤੀ ਗਈ। ਮੁਲਜ਼ਮ ਉਕਤ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ।