ਬਾਲ ਭਿੱਖਿਆ 'ਚ ਲੱਗੇ 15 ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ
ਬਾਲ ਭਿੱਖਿਆ 'ਚ ਲੱਗੇ 15 ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ
Publish Date: Fri, 13 Feb 2026 07:01 PM (IST)
Updated Date: Sat, 14 Feb 2026 04:12 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ: ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਵੱਲੋ ਪ੍ਰਾਪਤ ਹਿਦਾਇਤਾਂ ਅਨੁਸਾਰ ਬਾਲ ਭਿੱਖਿਆ ਖਿਲਾਫ ਪ੍ਰੋਜੈਕਟ ਜੀਵਨ ਜੋਤ 2.0 ਨੂੰ ਜ਼ਿਲ੍ਹੇ ਵਿਖੇ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਗਰੂਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸਬ-ਡਵੀਜਨਲ ਪੱਧਰੀ ਟੀਮ ਦੇ ਸਹਿਯੋਗ ਨਾਲ ਮਿਲ ਕੇ ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਨਵਾਂਸ਼ਹਿਰ ਵਿਚ ਬਾਲ ਭਿਖਾਰੀਆਂ ਨੂੰ ਰੈਸਕਿਊ ਕਰਨ ਲਈ ਬੰਗਾ ਰੋਡ, ਕੋਠੀ ਰੋਡ, ਗੀਤਾ ਭਵਨ ਰੋਡ ਤੇ ਭਿਖਿਆ ਮੰਗ ਰਹੇ ਬੱਚਿਆਂ ਦੀ ਭਾਲ ਕੀਤੀ ਗਈ। ਚੈਕਿੰਗ ਟੀਮ ਵਿਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਸਨ।।ਜਿਨ੍ਹਾਂ ਨੇ ਕੁਲ ਪੰਜ ਬੱਚੇ ਜਿਨ੍ਹਾਂ ਦੀ ਉਮਰ ਤਕਰੀਬਨ ਇੱਕ ਸਾਲ ਤੋਂ ਲੈ ਕੇ ਛੇ ਸਾਲ ਤੱਕ ਸੀ ਅਤੇ ਛੋਟੇ ਬੱਚਿਆਂ ਨੂੰ ਉਨ੍ਹਾਂ ਦੀਆਂ ਮਾਵਾਂ ਗੋਦ ਵਿਚ ਚੁੱਕ ਕੇ ਭੀਖ ਮੰਗ ਰਹੀਆਂ ਸਨ। ਬਾਲ ਸੁਰੱਖਿਆ ਅਫਸਰ ਗੌਰਵ ਸ਼ਰਮਾ ਨੇ ਬੱਚਿਆਂ ਦੀਆਂ ਮਾਤਾਵਾਂ ਦੀ ਕੌਂਸਲਿੰਗ ਕੀਤੀ ਤੇ ਉਨਾਂ ਨੂੰ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ। ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਲਗਾਤਾਰ ਹੀ ਬਾਲ ਭਿਖਿਆ ਸੰਬੰਧੀ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ 2026 ਵਿਚ ਹੁਣ ਤੱਕ ਕੁੱਲ 15 ਬੱਚਿਆਂ ਨੂੰ ਬਾਲ ਭਿੱਖਿਆ ਤੋਂ ਹਟਾ ਕੇ ਸਿੱਖਿਆ ਨਾਲ ਜੋੜਿਆ ਜਾ ਚੁੱਕਿਆ ਹੈ। ਜਿਸ ਵਿਚ ਜਨਵਰੀ ਮਹੀਨੇ ਦੌਰਾਨ 9 ਬੱਚਿਆਂ ਨੂੰ ਅਤੇ ਫਰਵਰੀ ਮਹੀਨੇ ਵਿਚ ਹੁਣ ਤੱਕ 6 ਬੱਚਿਆਂ ਨੂੰ ਬਾਲ ਭਿਖਿਆ ਤੋਂ ਹਟਾਇਆ ਜਾ ਚੁੱਕਾ ਹੈ। ਚੈਕਿੰਗ ਦੌਰਾਨ ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਆਮ ਜਨਤਾ ਨੂੰ ਦਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਤੇ ਮਜ਼ਦੂਰੀ ਨਾ ਕਰਵਾਉਣ, ਜੇ ਕੋਈ ਬੱਚਾ ਬਾਲ ਭਿੱਖਿਆ ਕਰਦੇ ਹੋਏ ਪਾਇਆ ਜਾਂਦਾ ਹੈ ਤਾਂ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਬੱਚਿਆਂ ਦੀ ਉਮਰ ਅਨੁਸਾਰ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈਸੀ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ। ਉਨ੍ਹਾਂ ਂ ਅਪੀਲ ਕੀਤੀ ਕਿ ਬੱਚਿਆਂ ਨਾਲ ਸੰਬੰਧਤ ਕਿਸੇ ਤਰ੍ਹਾਂ ਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਤੀਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ ਤੇ ਦਿੱਤੀ ਜਾਵੇ। ਚੈਕਿੰਗ ਟੀਮ ਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ ਸੀਪੀਓ, ਨੇਹਾ ਕੁਮਾਰੀ, ਏਐਸਆਈ ਵਿਜੇ ਕੁਮਾਰ, ਚਾਇਲਡ ਹੈਲਪਲਾਈਨ ਤੋਂ ਦੀਪਕ ਕੁਮਾਰ ਵੀ ਮੌਜੂਦ ਸਨ।