ਅਲਾਚੌਰ ਵਿਖੇ 18ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਅਲਾਚੌਰ ਵਿਖੇ 18ਵੇਂ ਵਿਸ਼ੇਸ਼ ਗੁਰਮਤਿ ਸਮਾਗਮ ਅੱਜ
Publish Date: Tue, 27 Oct 2026 04:44 PM (IST)
Updated Date: Tue, 27 Oct 2026 04:46 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੇ 18ਵੇਂ ਸਮਾਗਮ ਗੁਰਦੁਆਰਾ ਅਕਾਲ ਬੁੰਗਾ ਕੁਟੀਆ ਅਲਾਚੌਰ ਵਿਖੇ 28 ਅਕਤੂਬਰ ਦਿਨ ਬੁੱਧਵਾਰ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਅਰੰਭ ਗੁਰਮਤਿ ਸਮਾਗਮਾਂ ਦੀ ਲੜੀ ਦੇ ਇਹ ਸਮਾਗਮ ਪਹਿਲੀ ਵਾਰ ਅਲਾਚੌਰ ਵਿਖੇ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਆਰੰਭਤਾ ਸ਼ਾਮ 6 ਵਜੇ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਵੇਗੀ। ਉਪਰੰਤ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਗੁਰਦੁਆਰਾ ਅਕਾਲ ਬੁੰਗਾ ਕੁਟੀਆ ਅਲਾਚੌਰ ਦੇ ਮੌਜੂਦਾ ਮੁਖੀ ਸੰਤ ਬਾਬਾ ਨਛੱਤਰ ਸਿੰਘ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਸਮਾਗਮਾਂ ਚ ਪਹੁੰਚਣ ਦੀ ਅਪੀਲ ਕੀਤੀ। ਨਵਾਂਸ਼ਹਿਰ ਅਤੇ ਹੋਰ ਇਲਾਕਿਆਂ ਤੋਂ ਸੰਗਤਾਂ ਨੂੰ ਲਿਆਉਣ ਲਈ ਸੁਸਾਇਟੀ ਵੱਲੋਂ ਬੱਸਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਦੀਦਾਰ ਸਿੰਘ ਗਹੂੰਣ, ਦਲਜੀਤ ਸਿੰਘ ਕਰੀਹਾ, ਜਗਦੀਪ ਸਿੰਘ, ਗਿਆਨ ਸਿੰਘ, ਹਕੀਕਤ ਸਿੰਘ, ਬਖਸ਼ੀਸ਼ ਸਿੰਘ ਸੈਣੀ, ਡਾ. ਭਗਵਾਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਅਰਵਿੰਦਰ ਸਿੰਘ, ਹਰਪਾਲ ਸਿੰਘ ਗਰੇਵਾਲ, ਸੋਹਣ ਸਿੰਘ, ਦਲਜੀਤ ਸਿੰਘ ਬਡਵਾਲ ਵੀ ਮੌਜੂਦ ਸਨ।